ਨਵਜੋਤ ਸਿੱਧੂ ਬਿਜਲੀ ਮੰਤਰੀ ਬਣ ਕੇ ਬਿਜਲੀ ਸਸਤੀ ਕਿਉਂ ਨਹੀਂ ਕਰਦੇ : ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੇ ਨਾਲ ਹੀ ਉਨ੍ਹਾਂ ਮਹਿੰਗਾਈ ਨੂੰ ਲੈ ਕੇ ਵੀ ਮੋਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

bhagawnt mann

ਬਰਨਾਲਾ(ਲਖਵੀਰ ਚੀਮਾ): ਖੇਤੀ ਕਾਨੂੰਨਾਂ ਵਿਰੁੱਧ ਜੰਗ ਨੂੰ ਤੇਜ਼ ਕਰਨ ਲਈ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਨਵੇਂ ਪੋ੍ਰਗਰਾਮ ਉਲੀਕੇ ਜਾ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ 21 ਮਾਰਚ ਨੂੰ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿਖੇ ਕਿਹਾਨ ਮਹਾਂਸੰਮੇਲਨ ਰੈਲੀ ਕਰਨ ਦਾ ਐਲਾਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਕਿਸਾਨ ਅੰਦੋਲਨ ਸਿਮਟਿਆ ਨਹੀਂ ਬਲਕਿ ਪਹਿਲਾਂ ਨਾਲੋਂ ਹੋਰ ਜ਼ਿਆਦਾ ਫੈਲ ਚੁੱਕਿਆ ਹੈ, ਜਿਸ ਦਾ ਮਕਸਦ ਸਿਰਫ਼ ਤੇ ਸਿਰਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਮਹਿੰਗਾਈ ਨੂੰ ਲੈ ਕੇ ਵੀ ਮੋਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਮਹਿੰਗੀ ਬਿਜਲੀ ਨੂੰ ਲੈ ਕੇ ਬੋਲਦਿਆਂ ਉਨ੍ਹਾਂ ਆਖਿਆ ਕਿ ਨਵਜੋਤ ਸਿੱਧੂ ਨੂੰ ਬਿਜਲੀ ਮੰਤਰੀ ਬਣ ਕੇ ਪੰਜਾਬ ਵਿਚ ਬਿਜਲੀ ਸਸਤੀ ਕਰਨੀ ਚਾਹੀਦੀ ਹੈ। ਦੱਸ ਦਈਏ ਕਿ ਭਗਵੰਤ ਮਾਨ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਦੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੁੱਜੇ ਹੋਏ ਸਨ।