ਖੇਤੀ ਕਾਨੂੰਨਾਂ ਕਾਰਨ ਸ਼ਹੀਦ ਕਿਸਾਨਾਂ ਨੂੰ ਲੈ ਕੇ ਸ਼ਵੇਤ ਮਲਿਕ ਖਿਲਾਫ਼ ਨਿਕਲਿਆ ਕਿਸਾਨਾਂ ਦਾ ਗੁੱਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਸਰਕਾਰ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।'

PROTEST

ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ,' ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਸਰਕਾਰ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।' ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਸਰਕਟ ਹਾਊਸ 'ਚ ਜਿਵੇ ਹੀ ਭਾਜਪਾ ਆਗੂ ਵਿਜੇ ਸਾਂਪਲਾ ਪੁੱਜੇ ਉਸ ਵੇਲੇ ਹੀ ਕਿਸਾਨਾਂ ਨੇ ਉਨ੍ਹਾਂ ਵਿਰੋਧ ਸ਼ੁਰੂ ਕਰ ਦਿੱਤਾ।

ਵਿਜੈ ਸਾਂਪਲਾ ਹਾਲ ਹੀ ਵਿੱਚ ਐਸਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਬਣੇ ਹਨ।  ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਟਕਰਾਅ ਹੋ ਗਿਆ। ਕਿਸਾਨ ਤੇ ਪੁਲਿਸ ਗੁੱਥਮ ਗੁੱਥਾ ਹੋ ਗਏ। ਕਿਸਾਨ ਆਗੂਆਂ ਨੇ ਪੁਲਿਸ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ।

ਅਨੁਸੂਚਿਤ ਜਾਤੀ ਨੈਸ਼ਨਲ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ  ਮਗਰੋਂ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਪਰ ਇਸ ਦੌਰਾਨ ਜਦੋਂ ਉਹ ਵੀਆਈਪੀ ਰਸਤੇ ਰਾਹੀਂ ਅੰਦਰ ਜਾਣ ਲੱਗੇ ਤਾਂ ਇਕ ਸਿੱਖ ਨੌਜਵਾਨ ਨੇ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਸਵਾਲ ਪੁੱਛ ਲਿਆ, ਜਿਸ ਤੋਂ ਬਾਅਦ ਸਾਂਪਲਾ ਦੇ ਨਾਲ ਮੌਜੂਦ ਲੋਕਾਂ ਨੇ ਉਸ ਨੌਜਵਾਨ ਨੂੰ ਪਿੱਛੇ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਸਾਂਪਲਾ ਨੇ ਉਸ ਨੌਜਵਾਨ ਨੂੰ ਅਪਣੇ ਕੋਲ ਬੁਲਾ ਕੇ ਆਖਿਆ ਕਿ ਉਹ ਇਸ ਮੁੱਦੇ ’ਤੇ ਬਿਆਨ ਨਹੀਂ ਦੇ ਸਕਦੇ ਕਿਉਂਕਿ ਉਨ੍ਹਾਂ ਕੋਲ ਇਸ ਸਮੇਂ ਸਿਆਸੀ ਅਹੁਦਾ ਨਹੀਂ ਬਲਕਿ ਸੰਵਿਧਾਨਕ ਅਹੁਦਾ ਹੈ। ਇਸ ਦੌਰਾਨ ਸਾਂਪਲਾ ਅਤੇ ਉਸ ਨੌਜਵਾਨ ਵਿਚਾਲੇ ਕੁੱਝ ਬਹਿਸ ਵੀ ਹੋਈ।

ਇਸ ਮਗਰੋਂ ਪੱਤਰਕਾਰਾਂ ਵੱਲੋਂ ਕਿਸਾਨਾਂ ਅਤੇ ਮਹਿੰਗਾਈ ਬਾਰੇ ਪੁੱਛੇ ਸਵਾਲਾਂ ’ਤੇ ਵੀ ਵਿਜੇ ਸਾਂਪਲਾ ਨੇ ਇਹ ਕਹਿ ਕੇ ਟਾਲ਼ਾ ਵੱਟ ਲਿਆ ਕਿ ਉਹ ਇਸ ਸਬੰਧੀ ਬਿਆਨ ਨਹੀਂ ਦੇ ਸਕਦੇ। ਉਧਰ ਜਦੋਂ ਵਿਜੇ ਸਾਂਪਲਾ ਨੂੰ ਸਵਾਲ ਕਰਨ ਵਾਲੇ ਨੌਜਵਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਵਿਜੇ ਸਾਂਪਲਾ ਦੇ ਨਾਲ ਆਏ ਲੋਕਾਂ ’ਤੇ ਇਲਜ਼ਾਮ ਲਗਾਉਂਦਿਆਂ ਆਖਿਆ ਕਿ ਉਸ ਦੇ ਸਵਾਲ ਪੁੱਛਣ ’ਤੇ ਉਸ ਨਾਲ ਧੱਕਾਮੁੱਕੀ ਕੀਤੀ ਗਈ, ਜਦਕਿ ਵਿਜੇ ਸਾਂਪਲਾ ਨੇ ਕਿਸਾਨਾਂ ’ਤੇ ਕੋਈ ਜਵਾਬ ਨਹੀਂ ਦਿੱਤਾ। ਦੱਸ ਦਈਏ ਕਿ ਵਿਜੇ ਸਾਂਪਲਾ ਅਨੁਸੂਚਿਤ ਜਾਤੀ ਦੇ ਚੇਅਰਮੈਨ ਨਿਯੁਕਤ ਹੋਣ ’ਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ।