ਸਦਨ 'ਚੋਂ ਵਾਕ-ਆਊਟ ਕਰਨ ਨਾਲ ਆਪ ਦਾ ਕਿਸਾਨ ਵਿਰੋਧੀ ਚਿਹਰਾ ਮੁੜ ਨੰਗਾ ਹੋਇਆ: ਕੈਪਟਨ ਅਮਰਿੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀ ਕਾਨੂੰਨਾਂ ਬਾਰੇ ਮਤੇ 'ਤੇ ਵੋਟ ਪਾਉਣ ਤੋਂ ਪਹਿਲਾਂ ਆਪ ਵੱਲੋਂ ਸਦਨ 'ਚੋਂ ਵਾਕ-ਆਊਟ ਕਰਨਾ ਮੰਦਭਾਗਾ

CM Punjab

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਲਿਆਂਦੇ ਮਤੇ 'ਤੇ ਵੋਟ ਕਰਨ ਤੋਂ ਪਹਿਲਾਂ ਆਪ ਵੱਲੋਂ ਸਦਨ 'ਚੋਂ ਵਾਕ-ਆਊਟ ਕਰਕੇ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਮੁੜ ਆਪਣੇ ਅਸਲੀ ਰੰਗ ਵਿਖਾਉਣ ਲਈ ਆਮ ਆਦਮੀ ਪਾਰਟੀ ਦੀ ਸਖਤ ਨਿੰਦਾ ਕੀਤੀ।