ਮੋਗਾ: ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਲੁੱਟੇ ਲੱਖਾਂ ਰੁਪਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ

Photo

 

ਅੰਮ੍ਰਿਤਸਰ : ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ, ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਮੋਗਾ ਤੋਂ ਸਾਹਮਣੇ ਆਇਆ ਹੈ।

ਮੋਗਾ ਜ਼ਿਲ੍ਹਾ ਦੇ ਅਧੀਨ ਪੈਂਦੇ ਪਿੰਡ ਮਾਛੀਕੇ ਦੇ ਕੋਲ ਦਿਨ ਦਿਹਾੜੇ ਇਕ ਪੈਟਰੋਲ ਪੰਪ ਦੇ ਕਰਮਚਾਰੀਆਂ ਤੋਂ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਕਰੀਬ 3 ਲੱਖ 65 ਹਜ਼ਾਰ ਰੁਪਏ ਦੀ ਲੁੱਟ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੈਟਰੋਲ ਪੰਪ ਦੇ ਦੋਵੇਂ ਕਰਮਚਾਰੀ ਪੈਟਰੋਲ ਪੰਪ ਤੋਂ ਕੈਸ਼ ਲੈ ਕੇ ਨਿਹਾਲ ਸਿੰਘ ਵਾਲਾ ਸਥਿਤ ਬੈਂਕ ਵਿਚ ਜਮ੍ਹਾਂ ਕਰਵਾਉਣ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਏ.ਐੱਸ.ਪੀ. ਮੁਹੰਮਦ ਸਫ਼ਰਾਜ ਆਲਮ ਨੇ ਦੱਸਿਆ ਕਿ ਪੁਲਿਸ ਵਲੋਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।