ਚੰਡੀਗੜ੍ਹ ਏਅਰਪੋਰਟ 'ਤੇ 18 ਕਿਲੋ ਸੋਨੇ ਦੀਆਂ ਇੱਟਾਂ ਸਮੇਤ ਵਿਅਕਤੀ ਗ੍ਰਿਫਤਾਰ
ਜ਼ਬਤ ਕੀਤੇ ਗਏ ਸੋਨੇ ਦੀ ਕੀਮਤ 10 ਕਰੋੜ
Man arrested with 18 kg gold bricks at Chandigarh airport
ਚੰਡੀਗੜ੍ਹ: ਚੰਡੀਗੜ੍ਹ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 10,28,16,000 ਰੁਪਏ ਦੀ ਕੀਮਤ ਦੇ 1 ਕਿਲੋਗ੍ਰਾਮ (ਕੁੱਲ 18 ਕਿਲੋਗ੍ਰਾਮ) ਦੇ ਸ਼ੁੱਧ ਸੋਨੇ ਦੀਆਂ 18 ਬਾਰਾਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਜੀ-20 ਕਾਨਫਰੰਸ ਲਈ ਸਜਾਈਆਂ ਗਈਆਂ ਕੰਧਾਂ, ਗੰਦਾ ਕੀਤਾ ਤਾਂ ਪੁਲਿਸ ਕਰੇਗੀ ਕਾਰਵਾਈ
ਅਧਿਕਾਰੀ ਨੇ ਦੱਸਿਆ ਕਿ ਦੋਸ਼ੀ, ਜੋ ਕਿ ਇੰਡੀਗੋ ਦੀ ਫਲਾਈਟ ਰਾਹੀਂ ਦੁਬਈ ਤੋਂ ਚੰਡੀਗੜ੍ਹ ਆਇਆ ਸੀ, ਨੂੰ ਯਾਤਰੀ ਪ੍ਰੋਫਾਈਲਿੰਗ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੋਨੇ ਦੀਆਂ ਬਾਰਾਂ ਨੂੰ ਕਸਟਮ ਐਕਟ ਦੀ ਧਾਰਾ 110 ਦੇ ਤਹਿਤ ਜ਼ਬਤ ਕੀਤਾ ਗਿਆ ਹੈ ਅਤੇ ਯਾਤਰੀ ਨੂੰ ਐਕਟ ਦੀ ਧਾਰਾ 104 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: IPS ਕੰਵਰਦੀਪ ਕੌਰ ਬਣੇ ਚੰਡੀਗੜ੍ਹ ਦੇ ਨਵੇਂ SSP, ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ