Farmer Ssuicide News: ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖੁਦਕੁਸ਼ੀ, ਕਿਸਾਨ 'ਤੇ ਸੀ 8 ਲੱਖ ਦਾ ਕਰਜ਼ਾ
ਆੜ੍ਹਤੀਆਂ ਦਾ ਕਰੀਬ 8 ਲੱਖ ਰੁਪਏ ਦਾ ਸੀ ਕਰਜ਼ਾ
Baljeet Singh
Farmer Ssuicide News In Punjabi: ਤਲਵੰਡੀ ਸਾਬੋ – ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਲੇਲੇਵਾਲਾ ਦੇ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ ’ਚ ਦੇਰੀ ਹੋਣ ਤੋਂ ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਆਗੂਆਂ ਦੀ ਅਗਵਾਈ ਹੇਠ ਸਿਵਲ ਹਸਪਤਾਲ ’ਚ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕੀਤਾ।
ਜਾਣਕਾਰੀ ਮੁਤਾਬਕ ਪਿੰਡ ਲੇਲੇਵਾਲਾ ਦਾ ਕਿਸਾਨ ਬਲਜੀਤ ਸਿੰਘ (40) ਪੁੱਤਰ ਮੇਜਰ ਸਿੰਘ 5 ਏਕੜ ਜ਼ਮੀਨ ਦਾ ਮਾਲਕ ਸੀ। ਪਰਿਵਾਰਕ ਸੂਤਰਾਂ ਮੁਤਾਬਕ ਬਲਜੀਤ ਸਿੰਘ ’ਤੇ ਆੜ੍ਹਤੀਆਂ ਦਾ ਕਰੀਬ 8 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਬੀਤੀ ਦੇਰ ਰਾਤ ਉਸ ਨੇ ਘਰ ’ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਮਾਪਿਆਂ ਤੇ ਪਤਨੀ ਤੇ ਇਕ ਪੁੱਤਰ ਤੇ ਇਕ ਨਵ-ਵਿਆਹੀ ਧੀ ਛੱਡ ਗਿਆ ਹੈ।