Punjab News: ਜਾਅਲੀ ਸਰਟੀਫਿਕੇਟ ਨਾਲ ਨੌਕਰੀ ਕਰਨ ਵਾਲਿਆਂ 'ਤੇ ਹੋਵੇਗੀ ਕਾਰਵਾਈ, ਤਨਖਾਹ ਵਿਆਜ਼ ਸਮੇਤ ਲਈ ਜਾਵੇਗੀ ਵਾਪਸ 

ਏਜੰਸੀ

ਖ਼ਬਰਾਂ, ਪੰਜਾਬ

ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ - CM ਮਾਨ

CM Bhgawant Mann

Punjab News: ਚੰਡੀਗੜ੍ਹ - ਪੰਜਾਬ ਸਰਕਾਰ ਸਾਲ 2024-25 ਦਾ ਬਜਟ ਜਲਦੀ ਹੀ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨਗੇ। ਆਗਾਮੀ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਸਾਰੇ ਐਲਾਨ ਕੀਤੇ ਜਾ ਸਕਦੇ ਹਨ। ਕਿਸੇ ਨਵੇਂ ਟੈਕਸ ਦੀ ਉਮੀਦ ਨਹੀਂ ਹੈ।

ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਅਲੀ ਸਰਟੀਫਿਕੇਟਾਂ ਦਾ ਮੁੱਦਾ ਚੁੱਕਿਆ।  ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਜਾਤੀ ਜਾਂ ਕੋਈ ਹੋਰ ਜਾਅਲੀ ਸਰਟੀਫਿਕੇਟ ਲੈ ਕੇ ਨੌਕਰੀ ਕੀਤੀ ਹੈ। ਉਹਨਾਂ ਖਿਲਾਫ਼ ਜਲਦ ਕਾਰਵਾਈ ਸ਼ੁਰੂ ਹੋਵੇਗੀ। ਸਾਰੀ ਤਨਖ਼ਾਹ ਵਿਆਜ ਸਮੇਤ ਵਸੂਲ ਕੀਤੀ ਜਾਵੇ। ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਲਦੀ ਹੀ ਸਭ ਕੁਝ ਜਨਤਕ ਕੀਤਾ ਜਾਵੇਗਾ।ਇਸ ਦੇ ਨਾਲ ਹੀ ਦੱਸ ਦਈਏ ਕਿ ਵਿੱਤ ਮੰਤਰੀ ਹਰਪਾਲ ਚੀਮਾ ਸਦਨ ਵਿਚ ਪਹੁੰਚ ਚੁੱਕੇ ਹਨ।