ਚੰਡੀਗੜ੍ਹ ਜਾ ਰਹੇ ਪੰਜਗਰਾਈ ਕਲਾਂ ਦੇ 2 ਨੌਜਵਾਨਾਂ ਦੀ ਮੌਤ, ਨੌਜਵਾਨਾਂ ਦਾ ਇਕੋ ਦਿਨ ਹੋਇਆ ਸੀ ਜਨਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤੇਜ਼ ਰਫ਼ਤਾਰ ਹੋਣ ਕਾਰਨ ਕਾਰ ਖੇਤਾਂ ਵਿਚ ਜਾ ਡਿੱਗੀ

2 youths from Panjgrain Kalan death in accident

ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਨਵਰੀਤ ਸਿੰਘ (21) ਪੁੱਤਰ ਹਰਜਿੰਦਰ ਸਿੰਘ ਤੇ ਕਰਨਵੀਰ ਸਿੰਘ ਪੁੱਤਰ ਜਗਦੀਸ਼ ਸਿੰਘ ਵਜੋਂ ਹੋਈ।

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਦੇਰ ਰਾਤ ਆਪਣੀ ਕਾਰ ’ਤੇ ਚੰਡੀਗੜ੍ਹ ਨੂੰ ਜਾ ਰਹੇ ਸਨ ਤਾਂ ਸਮਰਾਲਾ ਨੇੜੇ ਕਾਰ ਅਚਾਨਕ ਡਿਵਾਈਡਰ ’ਤੇ ਚੜ੍ਹ ਗਈ। ਰਫ਼ਤਾਰ ਤੇਜ਼ ਹੋਣ ਕਾਰਨ ਕਾਰ ਦੂਰ ਖੇਤਾਂ ਜਾ ਡਿੱਗੀ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨੌਜਵਾਨਾਂ ਨੇ ਚੰਡੀਗੜ੍ਹ ਤੋਂ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ’ਤੇ ਜਾਣਾ ਸੀ ਪਰੰਤੂ ਰਸਤੇ ਵਿਚ ਭਿਆਨਕ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨਾਂ ਦਾ ਜਨਮ ਇਕੋ ਦਿਨ ਭਾਵ 26 ਅਗਸਤ 2005 ਨੂੰ ਹੋਇਆ ਸੀ ਤੇ ਮੌਤ ਵੀ ਇਕੋ ਦਿਨ ਇਕੱਠਿਆਂ ਦੀ ਹੋਈ। ਇਨ੍ਹਾਂ ਨੌਜਵਾਨਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਦੇ ਅੰਦਰ ਸੋਗ ਦੀ ਲਹਿਰ ਦੌੜ ਗਈ।