328 ਪਾਵਨ ਸਰੂਪਾਂ ਦੇ ਮਾਮਲੇ ’ਚ ਸੀ.ਏ. ਸਤਿੰਦਰ ਸਿੰਘ ਕੋਹਲੀ ਨੂੰ ਵੱਡੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਦੀ ਅਦਾਲਤ ਨੇ ਦਿੱਤੀ ਰੈਗੂਲਰ ਜ਼ਮਾਨਤ

CA Satinder Singh Kohli gets big relief in 328 Holy Sarup case

ਅੰਮ੍ਰਿਤਸਰ: 328 ਪਾਵਨ ਸਰੂਪਾਂ ਦੇ ਮਾਮਲੇ ’ਚ ਸੀ.ਏ. ਸਤਿੰਦਰ ਸਿੰਘ ਕੋਹਲੀ ਨੂੰ ਵੱਡੀ ਰਾਹਤ ਮਿਲੀ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਸੀ.ਏ. ਸਤਿੰਦਰ ਸਿੰਘ ਕੋਹਲੀ ਨੂੰ ਰੈਗੂਲਰ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੋਹਲੀ ਨੂੰ 1 ਜਨਵਰੀ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੁਲਿਸ ਵਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਸੀ।