ਰੈੱਡ ਕਰਾਸ ਦੇ ਪੰਘੂੜੇ 'ਚ ਆਈ ਇਕ ਹੋਰ ਬੱਚੀ, ਗਿਣਤੀ 151 ਹੋਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੁਸਾਇਟੀ 'ਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ।

Red cross

 

ਅੰਮ੍ਰਿਤਸਰ, 19 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੁਸਾਇਟੀ 'ਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਡੀ.ਸੀ ਕਮਲਦੀਪ ਸਿੰਘ ਸੰਘਾ ਨੇ ਪ੍ਰਾਪਤ ਕੀਤਾ ਅਤੇ 'ਲਾਪਾ' ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ ਤਲਵੰਡੀ ਖੁਰਦ, ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 151 ਹੋ ਗਈ ਹੈ, ਜਿਨ੍ਹਾਂ ਵਿਚ 130 ਲੜਕੀਆਂ ਅਤੇ 21 ਲੜਕੇ ਸ਼ਾਮਲ ਹਨ। ਇਸ ਮੌਕੇ ਡੀ.ਸੀ. ਸੰਘਾ ਨੇ ਦਸਿਆ ਕਿ ਬੀਤੀ ਰਾਤ 8 ਵਜੇ ਦੇ ਕਰੀਬ  (ਬਾਕੀ ਸਫ਼ਾ 10 'ਤੇ)
ਕੋਈ ਅਣਜਾਣ ਵਿਅਕਤੀ ਇਕ ਲੜਕੀ ਜਿਸ ਦੀ ਉਮਰ 5-6 ਦਿਨ ਦੀ ਪੰਘੂੜੇ ਵਿਚ ਛੱਡ ਗਿਆ। ਬੱਚੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ। ਇਸ ਬੱਚੀ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡੀ ਸੀ ਅੰਮ੍ਰਿਤਸਰ ਵਲੋਂ ਸਰਕਾਰ ਵਲੋਂ ਨਿਰਧਾਰਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਬੱਚੀ ਦੀ ਲੋੜਵੰਦ ਪਰਵਾਰ ਨੂੰ ਅਡਾਪਸ਼ਨ ਕਰਵਾ ਦਿਤੀ ਜਾਵੇਗੀ।
ਇਸ ਮੌਕੇ ਮੈਡਮ ਅਲਕਾ, ਸਹਾਇਕ ਕਮਿਸ਼ਨਰ ਸਿਕਾਇਤਾਂ, ਸ਼ਿਵਰਾਜ ਸਿੰਘ ਬਲ, ਖੁਸ਼ਦਿਲ ਸੰਧੂ ਅੰਡਰ ਟ੍ਰੇਨਿੰਗ ਹੋਰ ਸ਼ਖਸੀਅਤਾਂ ਹਾਜ਼ਰ ਸਨ।