ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਸਾਂਭ-ਸੰਭਾਲ ਲਈ 15 ਲੱਖ ਰੁਪਏ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਸੰਭਾਲ ਲਈ 42 ਕਰੋੜ ਰੁਪਏ ਸਮਰਪਿਤ ਫ਼ੰਡ ਵਜੋਂ ਰੱਖਣ ਦਾ ਐਲਾਨ ਕੀਤਾ ਹੈ। ਇਹ ਫ਼ੰਡ...

Capt. Amarinder Singh

 

ਚੰਡੀਗੜ੍ਹ, 21 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਸੰਭਾਲ ਲਈ 42 ਕਰੋੜ ਰੁਪਏ ਸਮਰਪਿਤ ਫ਼ੰਡ ਵਜੋਂ ਰੱਖਣ ਦਾ ਐਲਾਨ ਕੀਤਾ ਹੈ। ਇਹ ਫ਼ੰਡ ਸੂਬਾ ਭਰ ਵਿਚ ਵੱਖ-ਵੱਖ ਸਭਿਆਚਾਰਕ ਪ੍ਰਾਜੈਕਟਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦਸਿਆ ਕਿ ਬੱਸੀਆਂ ਕੋਠੀ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਸਾਂਭ-ਸੰਭਾਲ ਅਤੇ ਹੋਰ ਫੁਟਕਲ ਖ਼ਰਚਿਆਂ ਲਈ ਰਾਏਕੋਟ ਦੇ ਐਸ.ਡੀ.ਐਮ ਨੂੰ 15 ਲੱਖ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਵੱਖ-ਵੱਖ ਸਭਿਆਚਾਰਕ ਵਿਰਾਸਤੀ ਪ੍ਰਾਜੈਕਟ ਅਤੇ ਯਾਦਗਾਰਾਂ ਰਾਹੀਂ ਸੂਬੇ ਦੇ ਸ਼ਾਨਦਾਰ ਵਿਰਸੇ ਦੀ ਸੰਭਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।