ਲੋਕ ਸਭਾ ਚੋਣਾਂ ਲਈ ਪਾਰਟੀ ਨਹੀਂ ਲਵੇਗੀ ਡੇਰਿਆਂ ਦਾ ਸਮਰਥਨ : ਸੇਵਾ ਸਿੰਘ ਸੇਖਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਪ੍ਰੈਸ ਕਾਂਨਫਰੰਸ ਦੌਰਾਨ ਇੱਥੇ ਪਾਰਟੀ ਦੇ ਕੈਂਪ ਦਫ਼ਤਰ...

Akali Dal Taksali

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਪ੍ਰੈਸ ਕਾਂਨਫਰੰਸ ਦੌਰਾਨ ਇੱਥੇ ਪਾਰਟੀ ਦੇ ਕੈਂਪ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਹ ਪ੍ਰੈਸ ਕਾਂਨਫਰੰਸ ਪਾਰਟੀ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜੱਥੇਦਾਰ  ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਡਾ, ਰਤਨ ਸਿੰਘ ਅਜਨਾਲਾ ਅਤੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਵੱਲੋਂ ਸਾਂਝੇ ਤੌਰ ਪਰ ਪਾਰਟੀ ਦੇ ਅੰਦਰ ਏਕਤਾ ਦਾ ਸੁਨੇਹਾ ਦੇਣ ਲਈ ਆਯੋਜਿਤ ਕੀਤੀ ਗਈ ਸੀ।

ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਫ਼ਵਾਹਾਂ ਨੂੰ ਪਾਰਟੀ ਦਾ ਅਕਸ਼ ਨੂੰ ਖਰਾਬ ਕਰਨ ਲਈ ਲਾਇਆ ਜਾ ਰਿਹਾ ਹੈ, ਜੋ ਪੂਰੀ ਤਰ੍ਹਾਂ ਨਾਲ ਗਲਤ, ਝੂਠ ਅਤੇ ਫਰਜ਼ੀ ਹਨ। ਮੀਡੀਆ ਵਿਅਕਤੀਆਂ ਦੇ ਇਕ ਸਵਾਲ ਦਾ ਜਵਾਬ ਦਿੰਦੇ ਹਏ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਦੇ ਵੀ ਵੋਟਾਂ ਦੀ ਮੰਗ ਕਰਨ ਲਈ ਡੇਰਿਆਂ ਪਰ ਨਹੀਂ ਜਾਵੇਗੀ। ਕੈਪਟਨ ਅਮਰਿੰਦਰ ਸਿੰਗ ਦੀ ਸਰਕਾਰ ਜ਼ਮੀਨੀ ਦੇ ਪੱਧਰ ‘ਤੇ ਹਰ ਖੇਤਰ ਵਿਚ ਅਸਫ਼ਲ ਰਹੀ ਹੈ।

ਇਸ ਲਈ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਲੋਕ ਹੁਣ ਡੇਰਿਆਂ ਦੀ ਵੋਟਾਂ ਲਈ ਸਹਾਇਤਾ ਭਾਲ ਰਹੇ ਹਨ ਪਰ ਅਸੀਂ ਡੇਰਿਆਂ ਦੀ ਬਜਾਏ ਆਮ ਜਨਤਾ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੀਡੀਆ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਨੇ ਮੇਰੇ ਨਾਲ ਅੱਠ ਮੀਟਿੰਗਾਂ ਕੀਤੀਆਂ ਸਨ ਪਰ ਪਰਮਜੀਤ ਕੌਰ ਖਾਲੜਾ ਦੇ ਨਾਮ ਦਾ ਇਕ ਵਾਰ ਵੀ ਜ਼ਿਕਰ ਨਹੀਂ ਕੀਤਾ।

ਜਸਵੰਤ ਸਿੰਘ ਖਾਲੜਾ ਦਾ ਮਨੁੱਖੀ ਅਧਿਕਾਰਾਂ ਲਈ ਦਿੱਤਾ ਬਲੀਦਾਨ ਬੇਹੱਦ ਕੀਮਤੀ ਹੈ ਪਰ ਇਸ ਲਈ ਬੀਬੀ ਖਾਲੜਾ ਨੂੰ ਸੰਸਦ ਦੇ ਉਮੀਦਵਾਰ ਵਜੋਂ ਉਭਾਰਨ ਦੀ ਲੋੜ ਨਹੀ, ਉਨ੍ਹਾਂ ਨੂੰ ਸਾਰੀਆਂ ਹਮਖਿਆਲ ਪਾਰਟੀਆਂ ਵੱਲੋਂ ਰਾਜ ਸਭਾ ਦੇ ਮੈਂਬਰ ਲਈ ਚੁਣਿਆ ਜਾਣਆ ਚਾਹੀਦਾ ਹੈ ਤਾਂ ਜੋ ਬੀਬੀ ਖਾਲੜਾ ਦੇ ਪਤੀ ਵੱਲੋਂ ਦਿੱਤਾ ਬਲਿਦਾਨ ਵਿਅਰਥ ਨਹੀਂ ਜਾਵੇਗਾ। ਬ੍ਰਹਮਪੁਰਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਲਚਨਾ ਕਰਦੇ ਹੋਏ ਕਿਹਾ ਕਿ ਪਾਰਟੀ ਪਲੇਟਫਾਰਮ ਉਤੇ ਉਨ੍ਹਾਂ ਦੀ ਗੱਲ ‘ਤੇ ਕੋਈ ਗੌਰ ਨਹੀਂ ਕੀਤੀ ਗਈ

ਅਤੇ ਅਕਾਲੀ ਦਲ ਦੀ ਭਾਰੀ ਗਿਰਾਵਟ ਬਾਰੇ ਜਦ ਉਨ੍ਹਾਂ ਮੈਨੂੰ ਪੁਛਿਆ ਤਾਂ ਮੈਂ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੀ ਲੁੱਟ ਅਤੇ ਲੋਕਾਂ ਦੀ ਭਲਾਈ ਲਈ ਪਾਰਟੀ ਦੀ ਬੁਨਿਆਦੀ ਵਿਚਾਰਧਾਰਾ ਨੂੰ ਨਸ਼ਟ ਕਰ ਰਹੇ ਹਨ ਪਰ ਉਨ੍ਹਾਂ ਨੇ ਪਾਰਟੀ ਨੂੰ ਬਚਾਉਣ ਲਈ ਕੋਈ ਧਆਨ ਨਹੀਂ ਦਿੱਤਾ। ਬ੍ਰਹਮਪੁਰਾ ਨ ਕਿਹਾ ਕਿ ਬਾਦਲ ਪਰਵਾਰ ਅਤੇ ਪੰਜਾਬ ਕਾਂਗਰਸ ਸਰਕਾਰ ਦੋਵੇਂ ਇੱਕੋ ਥਾਲੀ ਦੇ ਚੱਟੇ ਵੱਟੇ ਹਨ ਜੋ ਪੰਜਾਬ ਦੇ ਲੋਕਾਂ ਨੂੰ ਸਿਰਫ਼ ਮੂਰਖ ਬਣਾ ਰਹੇ ਪਰ ਜਿਸਦਾ ਖਮਿਆਜ਼ਾ ਇਨ੍ਹਾਂ ਦੋਹਾਂ ਪਾਰਟੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ।