ਮੋਦੀ ਦੀ ਮੋਮਬੱਤੀਆਂ ਜਗਾਉਣ ਵਾਲੀ ਅਪੀਲ ਖਿਲਾਫ਼ ਡਟੇ ਪੰਜਾਬ ਦੇ ਕਿਸਾਨ, ਨਹੀਂ ਜਗਾਉਣਗੇ ਮੋਮਬੱਤੀਆਂ 

ਏਜੰਸੀ

ਖ਼ਬਰਾਂ, ਪੰਜਾਬ

ਭਵਾਨੀਗੜ੍ਹ ਦੇ ਲੋਕਾਂ ਨੇ ਕਿਹਾ ਕਿ ਇਸ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਅਤੇ ਮਜ਼ਦੂਰ ਛੱਤ 'ਤੇ ਖੜ੍ਹੇ ਹੋ ਕਿ ਇਸ ਫੈਸਲੇ ਖਿਲਾਫ਼ ਪ੍ਰਦਰਸ਼ਨ ਕਰਨਗੇ

File Photo

ਚੰਡੀਗੜ੍ਹ - ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ਵਿਚ ਜਾਰੀ ਹੈ। ਵਾਇਰਸ ਨੂੰ ਲੈ ਕੇ ਪੀਐਮ ਮੋਦੀ ਨੇ ਪੂਰੇ ਭਾਰਤ ਵਿਚ ਲੌਕਡਾਊਨ ਦਾ ਐਲਾਨ ਕੀਤਾ ਸੀ। ਪਿਛਲੇ ਦਿਨੀਂ ਪੀਐਮ ਮੋਦੀ ਜੀ ਨੇ ਲਾਈਵ ਹੋ ਕੇ ਜਨਤਾ ਨੂੰ ਇਹ ਕਿਹਾ ਸੀ ਕਿ 5 ਅ੍ਰਪੈਲ ਨੂੰ ਰਾਤ 9 ਵਜੇ 9 ਮਿੰਟ ਤੱਕ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਕਰ ਕੇ ਮੋਮਬੱਤੀਆਂ, ਮੋਬਾਇਲ ਲਾਈਟਾਂ ਆਦਿ ਜਗਾਉਣ ਨੂੰ ਕਿਹਾ।

ਭਵਾਨੀਗੜ੍ਹ 'ਚ ਪ੍ਰਧਾਨ ਮੰਤਰੀ ਮੋਦੀ ਦੀ ਇਸ ਅਪੀਲ ਖਿਲਾਫ਼ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਵਾਨੀਗੜ੍ਹ ਦੇ ਲੋਕਾਂ ਨੇ ਕਿਹਾ ਕਿ ਇਸ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਅਤੇ ਮਜ਼ਦੂਰ ਛੱਤ 'ਤੇ ਖੜ੍ਹੇ ਹੋ ਕਿ ਇਸ ਫੈਸਲੇ ਖਿਲਾਫ਼ ਪ੍ਰਦਰਸ਼ਨ ਕਰਨਗੇ। ਕਿਸਾਨਾਂ ਵੱਲੋਂ ਹੱਥ 'ਚ ਤਖਤੀਆਂ ਫੜ ਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਕਿਸਾਨਾਂ ਨੇ ਕਿਹਾ ਕਿ ਮੋਮਬੱਤੀਆਂ ਜਗਾਉਣ ਦੀ ਕੋਈ ਵਿਗਿਆਨਕ ਤੁਕ ਨਹੀਂ ਬਣਦੀ ਹੈ। ਜਥੇਬੰਦੀਆਂ ਨੇ ਕਿਹਾ ਕਿ ਰਾਤ ਨੂੰ ਮੋਦੀ ਦੀ ਅਪੀਲ ਦੇ ਉਲਟ ਘਰ ਦੀਆਂ ਸਾਰੀਆਂ ਬੱਤੀਆਂ ਜਗਾਓ ਤੇ ਰੌਸ਼ਨੀ ਕਰੋ।ਭਵਾਨੀਗੜ੍ਹ ‘ਚ ਪੀਐੱਮ ਦੀ ਅਪੀਲ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਮੋਮਬੱਤੀਆਂ ਜਗਾਉਣ ਦੀ ਕੋਈ ਵਿਗਿਆਨਕ ਤੁੱਕ ਨਹੀਂ ਬਣਦੀ ਹੈ। ਕਿਸਾਨਾਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਸਰਕਾਰ ਨੂੰ ਕੱਢਣਾ ਚਾਹੀਦਾ ਹੈ। ਸਰਕਾਰ ਨੂੰ ਲੋਕਾਂ ਤੱਕ ਰਾਸ਼ਨ ਪਹੁੰਚਾਉਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਡਾਕਟਰਾਂ ਨੂੰ ਸੁਰੱਖਿਆ ਕਿੱਟਾਂ ਮੁਹੱਈਆ ਕਰਵਾਈਆ ਜਾਣ ਤਾਂ ਕਿ ਕੋਰੋਨਾ ਨੂੰ ਖਤਮ ਕੀਤਾ ਜਾਵੇ। ਇਸ ਰੋਸ ਪ੍ਰਦਰਸ਼ਨ ਵਿਚ ਕਿਸਾਨਾਂ ਦੀਆਂ 15 ਜਥੇਬੰਦੀਆ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਵਿਚ ਕਿਸਾਨ ਆਪਣੇ ਘਰ ਦੀ ਛੱਤਾਂ ਉਤੇ ਖੜ੍ਹੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਪੀਐੱਮ ਦੀ ਅਪੀਲ ਦਾ ਸਖ਼ਤ ਵਿਰੋਧ ਕੀਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।