ਪੰਜਾਬ: ਕੋਰੋਨਾ ਪੀੜਤ ਮਰੀਜਾਂ ਦਾ ਇਲਾਜ ਨਾ ਕਰਨ ਵਾਲੇ ਹਸਪਤਾਲਾਂ ਦੇ ਲਾਇਸੈਂਸ ਕੀਤੇ ਜਾਣਗੇ ਰੱਦ

ਏਜੰਸੀ

ਖ਼ਬਰਾਂ, ਪੰਜਾਬ

ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਵਾਂ ਫੈਸਲਾ ਲਿਆ ਹੈ...

Hospitals that do not have corona treatment their licenses revoked

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 65 ਹੋ ਗਈ ਹੈ ਅਤੇ 5 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਕੋਰੋਨਾ ਵਾਇਰਸ ਦਾ ਠੀਕ ਇਕ ਮਰੀਜ਼ ਹੋਇਆ ਹੈ। ਸੂਬੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 1824 ਹੈ, ਜਿਨ੍ਹਾਂ ਦੇ  ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 1520 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 239 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਾਜ਼ੀਟਿਵ ਮਾਮਲੇ ਮਾਨਸਾ ਜ਼ਿਲੇ ਦੇ 3 ਕੇਸ (ਸਾਰੇ ਦਿੱਲੀ ਜਮਾਤ ਦੇ ਪ੍ਰੋਗਰਾਮ ਵਿਚ ਗਏ), ਰੋਪੜ ਤੋਂ 1 ਕੇਸ, ਅੰਮ੍ਰਿਤਸਰ ਵਿਚੋਂ 3 ਕੇਸ, ਐਸਏਐਸ ਨਗਰ ਮੋਹਾਲੀ ਵਿਚੋਂ 2, ਜਲੰਧਰ ਵਿਚੋਂ 1, ਪਠਾਣਕੋਟ ਵਿਚੋਂ 1, ਫਰੀਦਕੋਟ ਵਿਚੋਂ 1 ਕੇਸ ਸਾਹਮਣੇ ਆਇਆ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ 58 ਸਾਲਾ ਸਹਿਯੋਗੀ ਦੇ ਤਿੰਨ ਪਰਿਵਾਰਕ ਮੈਂਬਰ ਕੱਲ੍ਹ ਕੋਰੋਨਾ–ਪਾਜ਼ਿਟਿਵ ਪਾਏ ਗਏ ਸਨ।

ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਵਾਂ ਫੈਸਲਾ ਲਿਆ ਹੈ ਕਿ ਸਿਹਤ ਵਿਭਾਗ ਨੂੰ ਕੋਰੋਨੋਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਵਾਲੇ ਹਸਪਤਾਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਬਚ ਨਹੀਂ ਸਕਦੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦੇਸ਼ ਤੋਂ ਕਈ ਯਾਤਰੀ ਪੰਜਾਬ ਆਏ ਹਨ ਜਿਹਨਾਂ ਦਾ ਖੁਲਾਸਾ ਕੀਤਾ ਗਿਆ ਹੈ ਅਤੇ ਇਹਨਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਅਜਿਹੇ ਜਿਹੜੇ ਵਿਅਕਤੀਆਂ ਨੇ ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਤੋਂ ਅਪਣੀ ਯਾਤਰਾ ਦੀ ਜਾਣਕਾਰੀ ਲੁਕਾਉਣ ਦੀ ਕੋਸ਼ਿਸ਼ ਕੀਤੀ ਹੈ ਉਹਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਕੋਰੋਨਾ ਸੰਕਟ ਕਾਰਨ ਕਿਸੇ ਵੀ ਮੈਡੀਕਲ ਐਮਰਜੈਂਸੀ ਨਾਲ ਪਹਿਲ ਦੇ ਆਧਾਰ ਤੇ ਨਜਿੱਠਣ ਲਈ ਸਰੋਤ ਜੁਟਾਉਣ ਦੀ ਲੋੜ ਤੇ ਜ਼ੋਰ ਦਿੰਦਿਆਂ ਮੌਜੂਦਾ ਸਥਿਤੀ ਨਾਲ ਨਿਬੜਨ ਲਈ ਜ਼ਰੂਰੀ ਖਰਚਿਆਂ ਦੀ ਪੂਰਤੀ ਲਈ ਸਾਰੇ ਸਰਕਾਰੀ ਵਿਭਾਗਾਂ ਨੂੰ ਖਰਚਿਆਂ ਵਿਚ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ।

ਉਹਨਾਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਗਲੇ ਕੁੱਝ ਹਫ਼ਤਿਆਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਵਿਚ ਕਟੌਤੀ ਬਾਰੇ ਪ੍ਰਸਤਾਵ 8 ਅਪ੍ਰੈਲ ਤਕ ਪੇਸ਼ ਕਰਨ ਲਈ ਕਿਹਾ ਹੈ। ਉਹਨਾਂ ਨੇ ਮੰਤਰੀ ਮੰਡਲ ਮੀਟਿੰਗ ਵਿਚ ਕਿਹਾ ਕਿ ਉਹਨਾਂ ਨੇ ਲੋਕਾਂ ਨੂੰ ਬਚਾਉਣਾ ਹੈ ਜੋ ਕਿ ਉਹਨਾਂ ਦੀ ਪਹਿਲ ਹੋਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਲੜਾਈ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਸਿਹਤ, ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸਰੋਤ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ। ਅਤਿ ਲੋੜੀਂਦੀਆਂ ਦੇਖਭਾਲ ਵਾਲੀਆਂ ਸੇਵਾਵਾਂ ਲਈ ਮਾਲੀਆ ਜੁਟਾਉਣ ਵਾਸਤੇ ਹਰੇਕ ਵਿਭਾਗ ਨੂੰ ਖ਼ਰਚਿਆਂ ਵਿੱਚ ਕਟੌਤੀ ਕਰਨ ਦੀ ਲੋੜ ਹੈ। ਸੂਬੇ 'ਚ ਰੋਜ਼ਾਨਾ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।