ਲੁਧਿਆਣਾ ਫੈਕਟਰੀ 'ਚ ਹੋਏ ਹਾਦਸੇ ਵਿਚ 3 ਦੀ ਮੌਤ, 34 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਦਸੇ 'ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।  

Ludhiana Roof Collapse

ਲੁਧਿਆਣਾ:  ਅੱਜ ਲੁਧਿਆਣਾ ਦੇ ਡਾਬਾ ਰੋਡ 'ਤੇ ਸਥਿਤ ਬਾਬਾ ਮੁਕੰਦ ਸਿੰਘ ਨਾਗਾ ਵਿਖੇ ਇੱਕ ਇਮਾਰਤ ਦੀ ਛੱਤ ਡਿੱਗ ਗਈ। ਦੱਸ ਦੇਈਏ ਕਿ ਇਹ ਫੈਕਟਰੀ ਟਰੈਕਟਰ ਪਾਰਟਸ ਬਣਾਉਦੀ ਹੈ ਅਤੇ ਫੈਕਟਰੀ ਦੀ ਤੀਜੀ ਮੰਜ਼ਿਲ ਦਾ ਲੈਂਟਰ ਡਿੱਗਣ ਕਰਕੇ ਵਾਪਰੇ ਹਾਦਸੇ ਦੇ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਪੁਸ਼ਟੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਹੈ। 

ਉਹਨਾਂ ਕਿਹਾ ਕਿ ਹੁਣ ਤੱਕ 34 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਕਈਆਂ ਦੇ ਸੱਟਾਂ ਵੀ ਵੱਜੀਆਂ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਾਦਸੇ 'ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।  

ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਹਾਲਾਂਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਜਿਨ੍ਹਾਂ ਦੀ ਭਾਲ ਪੁਲਿਸ ਕਰ ਰਹੀ ਹੈ।  

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਵੇਰੇ ਇਹ ਮੰਦਭਾਗਾ ਹਾਦਸਾ ਵਾਪਰਿਆ ਜਿਸ ਤੋਂ ਬਾਅਦ ਤੁਰੰਤ ਐਨਡੀਆਰਐਫ ਤੇ ਹੋਰ ਰਾਹਤ ਕਾਰਜ ਟੀਮਾਂ ਨੂੰ ਤੁਰੰਤ ਭੇਜਿਆ ਗਿਆ ਅਤੇ 37 ਲੋਕਾਂ ਨੂੰ ਹੁਣ ਤੱਕ ਕੱਢਿਆ ਜਾ ਚੁੱਕਾ ਹੈ ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਹਾਲੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਉਨ੍ਹਾਂ ਦੀ ਗਿਣਤੀ 3 ਜਾਂ ਇਸ ਤੋਂ ਜ਼ਿਆਦਾ ਵੀ ਹੋ ਸਕਦੀ ਹੈ ਅਤੇ ਪੁਲਿਸ ਵੱਲੋਂ ਫੈਕਟਰੀ ਦੇ ਮਾਲਕ ਜਸਵਿੰਦਰ ਸਿੰਘ ਅਤੇ ਠੇਕੇਦਾਰ ਤੇ ਪਰਚਾ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਦੋਵੇਂ ਮੌਕੇ ਤੋਂ ਫ਼ਰਾਰ ਹੈ ਅਤੇ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਕੀ ਲੋਕਾਂ ਨੂੰ ਵੀ ਜਲਦ ਹੀ ਬਾਹਰ ਕੱਢ ਲਿਆ ਜਾਵੇਗਾ।