ਭਗਵੰਤ ਮਾਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿਚ ਜਨਤਕ ਮਿਲਣੀਆਂ ਕਰਨ ਦਾ ਹੁਕਮ

ਏਜੰਸੀ

ਖ਼ਬਰਾਂ, ਪੰਜਾਬ

ਭਗਵੰਤ ਮਾਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿਚ ਜਨਤਕ ਮਿਲਣੀਆਂ ਕਰਨ ਦਾ ਹੁਕਮ

image


ਡਿਪਟੀ ਕਮਿਸ਼ਨਰਾਂ ਨੂੰ  ਸੂਬਾ ਪ੍ਰਸ਼ਾਸਨ ਦੇ ਅੱਖ ਅਤੇ ਕੰਨ ਦਸਿਆ


ਚੰਡੀਗੜ੍ਹ, 4 ਅਪ੍ਰੈਲ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ  ਸੂਬੇ ਵਿਚ ਖ਼ਾਸ ਕਰ ਕੇ ਪਿੰਡਾਂ ਵਿਚ ਜਾ ਕੇ ਨਿਰੰਤਰ ਜਨਤਕ ਮਿਲਣੀਆਂ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਤਸੱਲੀ ਮੁਤਾਬਕ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ  ਮੌਕੇ 'ਤੇ ਹੀ ਸੁਲਝਾਉਣਾ ਯਕੀਨੀ ਬਣਾਇਆ ਜਾ ਸਕੇਗਾ |
ਅੱਜ ਸਵੇਰੇ ਇਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਭਗਵੰਤ ਮਾਨ ਨੇ ਉਨ੍ਹਾਂ ਨੂੰ  ਵਿਸ਼ੇਸ਼ ਤੌਰ ਉਤੇ ਪਿੰਡ ਜਾਂ ਕਸਬੇ ਵਿਚ ਜਾ ਕੇ ਅਧਿਕਾਰੀਆਂ ਦੀ ਟੀਮ ਨਾਲ ਵਿਸ਼ੇਸ਼ ਕੈਂਪ ਲਾਉਣ ਲਈ ਆਖਿਆ ਤਾਕਿ ਆਮ ਲੋਕਾਂ ਦੇ ਬਾਕੀ ਮਸਲੇ ਜਾਂ ਦਰਪੇਸ਼ ਸਮੱਸਿਆਵਾਂ ਦਾ ਮੌਕੇ ਉਤੇ ਹੀ ਹੱਲ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰਾਂ ਨੂੰ  ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ ਦਸਦੇ ਹੋਏ ਭਗਵੰਤ ਮਾਨ ਨੇ ਕਿਹਾ,Tਤੁਸੀਂ ਸਰਕਾਰ ਦਾ ਅਸਲ ਚਿਹਰਾ ਹੋ ਕਿਉਂਕਿ ਸਾਡੇ (ਸਰਕਾਰ) ਨਾਲੋਂ ਤੁਹਾਡਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ ਕਿਉਂ ਜੋ ਲੋਕ ਤੁਹਾਡੇ ਉਪਰ ਬਹੁਤ ਜ਼ਿਆਦਾ ਭਰੋਸਾ ਤੇ ਵਿਸ਼ਵਾਸ ਕਰਦੇ ਹਨ |U ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ  ਸਾਂਝ ਕੇਂਦਰਾਂ ਦੀ ਅਚਨਚੇਤੀ ਜਾਂਚ ਕਰਨ ਲਈ ਆਖਿਆ ਕਿਉਂ ਜੋ ਇਹ ਕੇਂਦਰ ਪ੍ਰਮੁੱਖ ਤੌਰ ਉਤੇ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸਨ ਅਤੇ ਉਨ੍ਹਾਂ ਨੂੰ  ਨਾਗਰਿਕ ਕੇਂਦਰਿਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹਈਆ ਕਰਵਾਉਣ ਲਈ ਕਿਹਾ |
ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲੀਸ ਮੁਖੀਆਂ, ਐਸ.ਡੀ.ਐਮਜ਼ ਤੇ ਹੋਰ ਖੇਤਰੀ ਅਧਿਕਾਰੀਆਂ ਲਈ ਭਗਵੰਤ ਮਾਨ ਨੇ 'ਬਿਹਤਰੀਨ ਕਾਰਗੁਜ਼ਾਰੀ ਐਵਾਰਡ' ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਤਾਕਿ ਬਾਕੀ ਅਫ਼ਸਰਾਂ ਨੂੰ  
ਅਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ | ਨਸ਼ਾਗ੍ਰਸਤ ਲੋਕਾਂ ਨੂੰ  ਮੁੱਖ ਧਾਰਾ ਵਿਚ ਲਿਆਉਣ ਲਈ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਜ਼ਿਲਿ੍ਹਆਂ ਵਿਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਇਕ ਮਹੀਨੇ ਵਿਚ ਸ਼ੁਰੂ ਅਤੇ ਅਪਗ੍ਰੇਡ ਕਰਨ ਦਾ ਟੀਚਾ ਦਿਤਾ ਤਾਕਿ ਨੌਜਵਾਨਾਂ ਦਾ ਸਹੀ ਢੰਗ ਨਾਲ ਮੁੜ ਵਸੇਬਾ ਕੀਤਾ ਜਾ ਸਕੇ ਜੋ ਭੁੱਲੇ-ਭਟਕੇ ਨਸ਼ਿਆਂ ਦੀ ਗਿ੍ਫ਼ਤ ਵਿਚ ਫਸ ਗਏ | ਕਣਕ ਦੀ ਚਲ ਰਹੀ ਖ਼ਰੀਦ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ  ਗੁਆਂਢੀ ਰਾਜਾਂ ਤੋਂ ਪੰਜਾਬ ਵਿਚ ਕਣਕ ਦੀ ਗ਼ੈਰ-ਕਾਨੂੰਨੀ ਢੋਆ-ਢੁਆਈ ਨੂੰ  ਰੋਕਣ ਲਈ 24 ਘੰਟੇ ਚੌਕਸੀ ਨੂੰ  ਹੋਰ ਤੇਜ਼ ਕਰਨ ਲਈ ਕਿਹਾ ਕਿਉਂਕਿ ਕਈ ਬੇਈਮਾਨ ਵਪਾਰੀ ਕਣਕ ਨੂੰ  ਸੂਬਾ ਭਰ ਦੀਆਂ ਮੰਡੀਆਂ ਵਿਚ ਘੱਟੋ ਘੱਟ ਸਮਰਥਨ ਮੁੱਲ 'ਤੇ ਵੇਚਣ ਲਈ ਚੋਰੀ-ਛਿਪੇ ਲਿਆਉਂਦੇ ਹਨ | ਭਗਵੰਤ ਮਾਨ ਨੇ ਡੀ.ਜੀ.ਪੀ ਨੂੰ  ਕਿਹਾ ਕਿ ਉਹ ਸੀਜ਼ਨ ਦੇ ਅੰਤ ਤਕ ਇਨ੍ਹਾਂ ਨਾਕਿਆਂ 'ਤੇ 24 ਘੰਟੇ ਵੀਡੀਉਗ੍ਰਾਫ਼ੀ ਟੀਮਾਂ ਤਾਇਨਾਤ ਕਰਨ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿੱਤ ਕਮਿਸ਼ਨਰ ਮਾਲ ਵੀ.ਕੇ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ ਅਤੇ ਸੂਬੇ ਦੀਆਂ ਖ਼ਰੀਦ ਏਜੰਸੀਆਂ ਦੇ ਮੈਨੇਜਿੰਗ ਡਾਇਰੈਕਟਰ ਹਾਜ਼ਰ ਸਨ |