ਅਪਰਾਧਿਕ ਗਤੀਵਿਧੀਆਂ ਵਿਰੁੱਧ 'ਮਾਨ' ਸਰਕਾਰ ਸਖਤ, ਬਣਾਈ ਜਾਵੇਗੀ ਐਂਟੀ ਗੈਂਗਸਟਰ ਟਾਸਕ ਫੋਰਸ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ADGP ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਹੋਵੇਗੀ ਕਾਰਵਾਈ 

CM Bhagwant Mann

ਚੰਡੀਗੜ੍ਹ : ਪੰਜਾਬ 'ਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਅਤੇ ਗੈਂਗਸਟਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਲਈ 'ਮਾਨ' ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਭਗਵੰਤ ਮਾਨ ਨੇ ਗੈਂਗਸਟਰਾਂ ਖ਼ਿਲਾਫ਼ ਪੰਜਾਬ 'ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਉਣ ਦਾ ਐਲਾਨ ਕੀਤਾ ਹੈ।

ਇਸ ਨਵੀਂ ਟੀਮ ਦੀ ਅਗਵਾਈ  ਏ.ਡੀ.ਜੀ.ਪੀ. ਰੈਂਕ ਦਾ ਅਧਿਕਾਰੀ ਕਰੇਗਾ। ਇਹ ਫ਼ੈਸਲਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ IGs, DIGs ਅਤੇ SSPs ਨਾਲ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਸ ਲਈ ਇੱਕ ਵਿਸ਼ੇਸ਼ ਪੁਲਿਸ ਸਟੇਸ਼ਨ ਵੀ ਬਣਾਇਆ ਜਾਵੇਗਾ।

ਮੀਟਿੰਗ ਵਿਚ ਦੱਸਿਆ ਗਿਆ ਕਿ ਨਵੀਂ ਬਣੀ ਟਾਸਕ ਫੋਰਸ  SSP's  ਤੇ CP's ਨੂੰ ਸਹਿਯੋਗ ਦੇਵੇਗੀ ਜਿਸ ਨਾਲ ਪੰਜਾਬ ਵਿਚ ਵੱਧ ਰਹੇ ਅਪਰਾਧ ਅਤੇ ਗੈਂਗਸਟਰ ਗਤੀਵਿਧੀਆਂ ਨੂੰ ਨੱਥ ਪਾਈ ਜਾ ਸਕੇਗੀ।