ਇੰਸਟਾਗਰਾਮ ਸਟਾਰ ਜਸਨੀਤ ਕੌਰ ਨੂੰ ਮੁੜ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਹਨੀਟ੍ਰੈਪ 'ਚ ਫਸਾ ਕੇ ਕਾਰੋਬਾਰੀਆਂ ਨੂੰ ਬਲੈਕਮੇਲ ਕਰਨ ਦੇ ਲੱਗੇ ਨੇ ਇਲਜ਼ਾਮ
ਲੁਧਿਆਣਾ : ਇੰਸਟਾਗਰਾਮ ਸਟਾਰ ਜਸਨੀਤ ਕੌਰ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਜਿਥੇ ਅਦਾਲਤ ਨੇ ਦੁਬਾਰਾ ਉਸ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਵਿਚ ਪੁਲਿਸ ਨੇ ਜਸਨੀਤ ਦੇ ਗੈਂਗਸਟਰ ਨਾਲ ਲਿੰਕ ਨੂੰ ਲੈ ਕੇ ਦੁਬਾਰਾ ਰਿਮਾਂਡ ਦੀ ਮੰਗ ਕੀਤੀ ਸੀ। ਜਿਸ ਨੂੰ ਮਨਜ਼ੂਰ ਕਰਦਿਆਂ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ ਹੈ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾਈ
ਜ਼ਿਕਰਯੋਗ ਹੈ ਕਿ ਜਸਨੀਤ ਕੌਰ 'ਤੇ ਕਾਰੋਬਾਰੀਆਂ ਨੂੰ ਫਸਾਉਣ ਅਤੇ ਬਲੈਕਮੇਲ ਕਰਨ ਦਾ ਇਲਜ਼ਾਮ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ 'ਤੇ ਰੀਲਾਂ ਪਾਉਂਦੀ ਸੀ ਅਤੇ ਹਨੀਟਰੈਪ 'ਚ ਕਾਰੋਬਾਰੀਆਂ ਨੂੰ ਫਸਾਉਂਦੀ ਸੀ। ਫਿਰ ਉਹ ਉਨ੍ਹਾਂ ਨਾਲ ਗੱਲ ਕਰਦੀ ਅਤੇ ਉਸ ਦੀ ਨਗਨ ਫੋਟੋ ਭੇਜਦੀ। 'ਹਨੀਟ੍ਰੈਪ' 'ਚ ਫਸਣ ਤੋਂ ਬਾਅਦ ਬਦਨਾਮੀ ਦੇ ਡਰੋਂ ਬਲੈਕਮੇਲ ਕਰਦੀ। ਜੇਕਰ ਕੋਈ ਪੈਸੇ ਨਾ ਦਿੰਦਾ ਤਾਂ ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਦੀਆਂ ਸਨ।
ਇਹ ਵੀ ਪੜ੍ਹੋ: ਵੱਧ ਮੁਨਾਫ਼ੇ ਲਈ ਕਿਵੇਂ ਕਰੀਏ ਗੁਲਾਬ ਦੀ ਖੇਤੀ?
ਫਿਲਹਾਲ ਪੁਲਿਸ ਨੇ ਇਸ ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਦਾ ਪੰਜ ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਹੈ। ਇਸ ਦੌਰਾਨ ਪੁਲਿਸ ਵਲੋਂ ਤਫਤੀਸ਼ ਕੀਤੀ ਜਾਵੇਗੀ ਅਤੇ ਹਰ ਪਹਿਲੂ ਨੂੰ ਖੰਘਾਲਿਆ ਜਾਵੇਗਾ।