ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ’ਚੋਂ ਕੱਢਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦਿੱਤਾ ਹਵਾਲਾ

Sushil Kumar Rinku expelled from Congress

 

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਕਾਂਗਰਸ ਨੇ ਹਵਾਲਾ ਦਿੱਤਾ ਕਿ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਕੀਤੀ ਗਈ ਹੈ।

ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵਲੋਂ ਸਾਂਝੀ ਕੀਤੀ ਗਈ ਹੈ। ਇਹ ਵੀ ਚਰਚਾਵਾਂ ਹਨ ਕਿ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਪਾਰਟੀ ਉਹਨਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਸਕਦੀ ਹੈ।