ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਦਿਨ ਚੜ੍ਹਦੇ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਇਸਲਾਮਾਬਾਦ ਇਲਾਕੇ ਵਿਚ ਇਕ ਘਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਦੀ ਲਪੇਟ 'ਚ ਆਉਣ ਨਾਲ ਮਾਂ, ਪਿਓ ਤੇ ਪੁੱਤ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ: ਟਾਇਰ ਫਟਣ ਨਾਲ ਪਲਟੀ ਸਕਾਰਪੀਓ ਕਾਰ, ਤਿੰਨ ਭਰਾਵਾਂ ਦੀ ਹੋਈ ਮੌਤ
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਨਗਰ ਨਿਗਮ ਤੋਂ ਬੇਰੀ ਗੇਟ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਗਿਲਵਾਲੀ ਗੇਟ ਫਾਇਰ ਬ੍ਰਿਗੇਡ, ਟਾਊਨ ਹਾਲ ਫਾਇਰ ਬ੍ਰਿਗੇਡ, ਸੇਵਾ ਸੁਸਾਇਟੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਸਭਿੱਆਚਾਰ ਅਤੇ ਵਿਰਸੇ ਦੀ ਤਰਜ਼ਮਾਨੀ ਕਰਦਾ ਮੁਕੰਮਲ ਹੋਇਆ ‘ਮੇਲਾ ਫੁਲਕਾਰੀ’
ਮਿਲੀ ਜਾਣਕਾਰੀ ਅਨੁਸਾਰ ਘਰ ਦੇ ਅੰਦਰ 7 ਮੈਂਬਰ ਮੌਜੂਦ ਸਨ, ਜਿਨ੍ਹਾਂ 'ਚੋਂ 3 ਲੋਕਾਂ ਦੀ ਮੌਤ ਹੋ ਗਈ ਅਤੇ ਬਾਕੀਆਂ 4 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਘਰ ਦੇ ਕੁਝ ਮੈਂਬਰਾਂ ਨੂੰ ਅੱਗ ਤੋਂ ਬਚਾਉਂਦੇ ਹੋਏ ਬਾਹਰ ਕੱਢ ਲਿਆ ਗਿਆ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।