ਬਠਿੰਡਾ ਕੇਂਦਰੀ ਜੇਲ੍ਹ 'ਚ ਕੈਦੀਆਂ ਦੀ ਦਹਿਸ਼ਤ, ਅਧਿਕਾਰੀਆਂ ਨਾਲ ਕੀਤੀ ਬਦਸਲੂਕੀ, ਇਹ ਦਿੱਤੀ ਧਮਕੀ
ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਪੁਲਿਸ ਨੇ ਥਾਣਾ ਕੈਂਟ ਵਿੱਚ ਕੇਸ ਕੀਤਾ ਦਰਜ
ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੀ ਦਬੰਗਈ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੰਦ 12 ਕੈਦੀਆਂ ਜੇਲ੍ਹ ਮੁਲਾਜ਼ਮਾਂ ਨੂੰ ਧਮਕੀਆਂ ਦੇ ਰਹੇ ਹਨ। ਉਹਨਾ ਨਾਲ ਦੁਰਵਿਵਹਾਰ ਕਰ ਰਹੇ ਹਨ। ਇੱਥੋਂ ਤੱਕ ਕਿ ਜੇਲ੍ਹ ਦੀ ਵੀਡੀਓ ਬਣਾ ਕੇ ਕੈਨੇਡਾ ਵਿੱਚ ਆਪਣੇ ਦੋਸਤ ਨੂੰ ਭੇਜ ਦਿੱਤੀ। ਜਿਸ ਨੂੰ ਉਹ ਨਿਊਜ਼ ਚੈਨਲ ਨੂੰ ਭੇਜਣ ਦੀਆਂ ਧਮਕੀਆਂ ਦੇ ਰਹੇ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਪੁਲਿਸ ਨੇ ਥਾਣਾ ਕੈਂਟ ਵਿੱਚ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਦੋ ਸਕੇ ਭਰਾਵਾਂ ਤੋਂ ਦੋ ਕਿਲੋ ਦਾ ਸੋਨਾ ਬਰਾਮਦ, 1.10 ਕਰੋੜ ਰੁਪਏ ਹੈ ਸੋਨੇ ਦੀ ਕੀਮਤ
ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸ਼ਿਵ ਕੁਮਾਰ ਨੇ ਦੱਸਿਆ ਕਿ ਕੈਦੀ ਮਨੀ ਪਾਰਸ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਕੁਮਾਰ, ਹਰਦੀਪ ਸਿੰਘ, ਹਰਪਾਲ ਸਿੰਘ, ਹਰਬੰਤ ਸਿੰਘ, ਨਵਤੇਜ ਸਿੰਘ, ਮਨਜੀਤ ਸਿੰਘ, ਰਣਜੋਧ ਸਿੰਘ, ਅਰਸ਼ਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਬਠਿੰਡਾ ਕੇਂਦਰੀ ਜੇਲ੍ਹ ਬੰਦ ਹਨ।
ਇਹ ਕੈਦੀ ਜੇਲ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰ ਰਹੇ ਹਨ।
ਇਹ ਵੀ ਪੜ੍ਹੋ: ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਵੈਨ ਦੀ ਕੈਂਟਰ ਨਾਲ ਹੋਈ ਟੱਕਰ, ਬੱਚਿਆਂ ਦੀਆਂ ਨਿਕਲੀਆਂ ਚੀਕਾਂ
ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲ਼ੋਂ ਕਈ ਵਾਰ ਚੇਤਾਵਨੀਆਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਉਹ ਜੇਲ੍ਹ ਵਿੱਚ ਲੜਦੇ ਰਹਿੰਦੇ ਹਨ। ਇਨ੍ਹਾਂ ਕੈਦੀਆਂ ਨੇ ਮੋਬਾਈਲ ਨਾਲ ਜੇਲ੍ਹ ਵਿੱਚ ਇੱਕ ਸਾਧਾਰਨ ਬਲਾਕ ਦੀ ਵੀਡੀਓ ਬਣਾ ਕੇ ਕੈਨੇਡਾ ਵਿੱਚ ਰਹਿੰਦੇ ਆਪਣੇ ਦੋਸਤ ਗੁਰਪ੍ਰੀਤ ਸਿੰਘ ਨੂੰ ਭੇਜ ਦਿੱਤੀ ਤੇ ਧਮਕੀ ਦੇ ਰਹੇ ਹਨ ਕਿ ਉਹ ਇਹ ਵੀਡੀਓ ਨਿਊਜ਼ ਚੈਨਲਾਂ ਨੂੰ ਭੇਜ ਦੇਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਰਾਕੇਟ ਕੰਪਨੀ ਵਰਜਿਨ ਔਰਬਿਟ ਦਾ ਨਿਕਲਿਆ ਦਿਵਾਲਾ, ਮਿਸ਼ਨ ਦੀ ਅਸਫਲਤਾ ਤੋਂ ਬਾਅਦ ਨਹੀਂ ਮਿਲੀ ਫੰਡਿੰਗ