ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੁਲਿਸ ਅੜਿੱਕੇ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

3 ਪਿਸਤੌਲ, 44 ਜ਼ਿੰਦਾ ਰੌਂਦ ਅਤੇ ਇੱਕ ਫਾਰਚੂਨਰ ਗੱਡੀ ਬਰਾਮਦ

The police arrested the supplier of weapons in Punjab

ਖੰਨਾ : ਪੰਜਾਬ ਅੰਦਰ ਹਥਿਆਰ ਸਪਲਾਈ ਕਰਨ ਵਾਲੇ ਇੱਕ ਨੌਜਵਾਨ ਨੂੰ ਖੰਨਾ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਨੌਜਵਾਨ ਰਾਜਸਥਾਨ ਦੇ ਗੰਗਾਨਗਰ ਦਾ ਰਹਿਣ ਵਾਲਾ ਹੈ। ਇਸ ਕੋਲੋਂ ਹਥਿਆਰ ਖਰੀਦਣ ਵਾਲੇ ਲੁਧਿਆਣਾ ਦੇ ਦੋ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਸ ਮਾਮਲੇ 'ਚ 3 ਪਿਸਤੌਲ, 44 ਜ਼ਿੰਦਾ ਰੌਂਦ ਅਤੇ ਇੱਕ ਫਾਰਚੂਨਰ ਗੱਡੀ ਬਰਾਮਦ ਕੀਤੀ।

ਇਹ ਵੀ ਪੜ੍ਹੋ:  ਅੰਬਾਨੀ ਦੀ ਪਾਰਟੀ 'ਚ ਜਦੋਂ ਬੈਕਗਰਾਊਂਡ ਡਾਂਸਰ ਬਣੇ ਸਲਮਾਨ ਖਾਨ! ਹੋਏ ਟ੍ਰੋਲ

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਮੁਖਬਰ ਦੀ ਸੂਚਨਾ 'ਤੇ ਲੁਧਿਆਣਾ ਦੇ ਰਹਿਣ ਵਾਲੇ ਵਰੁਨ ਸੂਰੀ ਅਤੇ ਅਮਨਦੀਪ ਸਿੰਘ ਖੁਰਾਣਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਦੋਵੇਂ ਫਾਰਚੂਨਰ ਗੱਡੀ 'ਚ ਜਾ ਰਹੇ ਸਨ। ਵਰੁਨ ਕੋਲੋਂ 32 ਬੋਰ ਦਾ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਹੋਏ ਸੀ। ਅਮਨਦੀਪ ਖੁਰਾਣਾ ਕੋਲੋਂ 2 ਜ਼ਿੰਦਾ ਕਾਰਤੂਸ ਮਿਲੇ ਸੀ। 

ਇਹ ਵੀ ਪੜ੍ਹੋ:  ਸੋਨੇ ਅਤੇ ਚਾਂਦੀ ਦੀ ਕੀਮਤ 'ਚ ਫਿਰ ਆਇਆ ਉਛਾਲ, ਜਾਣੋ ਕੀ ਹੈ ਤਾਜ਼ਾ ਭਾਅ?

ਪੜਤਾਲ ਦੌਰਾਨ ਸਾਮਣੇ ਆਇਆ ਸੀ ਕਿ ਇਹ ਦੋਵੇਂ ਨਾਜਾਇਜ਼ ਅਸਲਾ ਰਾਜਸਥਾਨ ਦੇ ਗੰਗਾ ਨਗਰ ਜ਼ਿਲ੍ਹੇ 'ਚ ਰਹਿਣ ਵਾਲੇ ਦੀਪਕ ਕੁਮਾਰ ਦੀਪੂ ਕੋਲੋਂ ਲੈ ਕੇ ਆਏ ਸਨ। ਇਸ ਤੋਂ ਬਾਅਦ ਪੁਲਿਸ ਨੇ ਦੀਪੂ ਨੂੰ ਇਸ ਮਾਮਲੇ 'ਚ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ। ਦੀਪੂ ਕੋਲੋਂ 2 ਪਿਸਤੌਲ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਮਾਮਲੇ 'ਚ ਵਰੁਨ ਸੂਰੀ ਅਤੇ ਅਮਨਦੀਪ ਖੁਰਾਣਾ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਜਦਕਿ ਦੀਪੂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।