Bathinda News: ਬਠਿੰਡਾ 'ਚ ਪੁਲਿਸ ਦੀ ਵੱਡੀ ਕਾਰਵਾਈ, ਜਿਮ ਟ੍ਰੇਨਰ ਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਚਿੱਟੇ ਸਮੇਤ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda News: ਸਾਥੀ ਨਾਲ ਮੋਟਰਸਾਈਕਲ 'ਤੇ ਨਸ਼ਾ ਕਰਨ ਜਾ ਰਿਹਾ ਸੀ ਸਪਲਾਈ

Bathinda police arrested gym trainer and his accomplice with Chitta News in punjab

ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਲਗਾਤਾਰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਵੱਡੀ ਗਿਣਤੀ ਵਿੱਚ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਤਾਜ਼ਾ ਘਟਨਾ ਬਠਿੰਡਾ ਦੇ ਥਾਣਾ ਸਿਵਲ ਲਾਈਨ ਏਰੀਆ ਤੋਂ ਸਾਹਮਣੇ ਆਈ ਹੈ।

ਜਿੱਥੇ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਚਿੱਟੇ ਨਾਲ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਸਿਵਲ ਲਾਈਨ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾ ਲਗਾ ਕੇ ਸ਼ੱਕੀ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਸੀ ਇਸ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਬਲਜਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਚੈੱਕ ਕੀਤਾ ਗਿਆ ਤਾਂ ਉਹਨਾਂ ਪਾਸੋਂ 16.07 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਦੋਨੇ ਨੌਜਵਾਨਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਬਲਜਿੰਦਰ ਸਿੰਘ ਜਿਮ ਟ੍ਰੇਨਰ ਹੈ ਅਤੇ ਚੰਗਾ ਖਿਲਾਰੀ ਵੀ ਹੈ। ਲਵਪ੍ਰੀਤ ਸਿੰਘ ਵੱਲੋਂ ਬਠਿੰਡਾ ਵਿੱਚ ਪੜ੍ਹਾਈ ਕੀਤੀ ਜਾ ਰਹੀ ਸੀ, ਲਵਪ੍ਰੀਤ ਸਿੰਘ ਨਸ਼ੇ ਕਰਨ ਦਾ ਆਦੀ ਹੈ ਅਤੇ ਬਲਜਿੰਦਰ ਸਿੰਘ ਨਾਲ ਚਿੱਟਾ ਲਿਆ ਕੇ ਪੀਂਦਾ ਤੇ ਵੇਚਦਾ ਸੀ। ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਨੇ ਇਹ ਨਸ਼ਾ ਕਿੱਥੋਂ ਲਿਆਂਦਾ ਅਤੇ ਕਿਸ ਨੂੰ ਇਹ ਨਸ਼ਾ ਸਪਲਾਈ ਕਰਨਾ ਸੀ।