Gurdaspur News : ਗੁਰਦਾਸਪੁਰ ’ਚ ਕਣਕ ਖ਼ਰੀਦ ਪ੍ਰਬੰਧਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Gurdaspur News : ਕਿਹਾ -ਮੰਡੀਆਂ ’ਚ ਕਿਸਾਨਾਂ ਦੇ ਲਈ ਕੀਤੇ ਜਾਣ ਪੁਖ਼ਤਾ ਪ੍ਰਬੰਧ, ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇ

ਗੁਰਦਾਸਪੁਰ ’ਚ ਕਣਕ ਖ਼ਰੀਦ ਪ੍ਰਬੰਧਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

Gurdaspur News in Punjabi : ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਗੁਰਦਾਸਪੁਰ ’ਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇ ਕਿਸੇ ਵੀ ਕਿਸਾਨ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇ।

ਇਸ ਮੌਕੇ ’ਤੇ ਉਹਨਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕੋਈ ਵੀ ਅਧਿਕਾਰੀ ਬਿਨਾਂ ਕਿਸੇ ਠੋਸ ਕਾਰਨ ਦੇ ਛੁੱਟੀ ਨਾ ਕਰੇ ਜੇਕਰ ਕਿਸੇ ਨੇ ਛੁੱਟੀ ਕੀਤੀ ਤਾਂ ਉਸ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। 

(For more news apart from Cabinet Minister Lal Chand Kataruchak held meeting officials regarding wheat procurement arrangements in Gurdaspur News in Punjabi, stay tuned to Rozana Spokesman)