Dr. Manmohan Singh: ਸਾਬਕਾ PM ਮਰਹੂਮ ਡਾ. ਮਨਮੋਹਨ ਸਿੰਘ ਦੀ ਪਤਨੀ ਦੀ ਘਟਾਈ ਸੁਰੱਖਿਆ
ਸਾਬਕਾ PM ਮਰਹੂਮ ਡਾ. ਮਨਮੋਹਨ ਸਿੰਘ ਦੀ ਪਤਨੀ ਦੀ ਘਟਾਈ ਸੁਰੱਖਿਆ
Former PM Late Dr. Manmohan Singh's wife's security reduced
Dr. Manmohan Singh: ਕੇਂਦਰ ਸਰਕਾਰ ਨੇ ਸਮੀਖਿਆ ਤੋਂ ਬਾਅਦ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਹਥਿਆਰਬੰਦ ਸੁਰੱਖਿਆ ਜ਼ੈੱਡ ਸ਼੍ਰੇਣੀ ਕਰ ਦਿਤੀ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਦਾ ਪਰਵਾਰ ਹੋਣ ਦੇ ਨਾਤੇ ਜ਼ੈੱਡ ਪਲੱਸ ਸ਼੍ਰੇਣੀ ਦੀ ਕੇਂਦਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ, ਜਿਨ੍ਹਾਂ ਦਾ 26 ਦਸੰਬਰ ਨੂੰ 92 ਸਾਲਾਂ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ।
ਸੂਤਰਾਂ ਨੇ ਦੱਸਿਆ ਕਿ ਕੇਂਦਰੀ ਖ਼ੁਫ਼ੀਆਂ ਏਜੰਸੀ ਵਲੋਂ ਗੁਰਸ਼ਰਨ ਕੌਰ ਦੀ ਸੁਰੱਖਿਆ ਦੀ ਹਾਲ ਵਿਚ ਹੀ ਕੀਤੀ ਗਈ ਸਮੀਖਿਆ ’ਚ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਵਿਚ ਰੱਖਿਆ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਹੁਕਮ ਦਿਤਾ ਕਿ ਉਹ ਗੁਰਸ਼ਰਨ ਕੌਰ ਦੀ ਜ਼ੈੱਡ ਸ਼੍ਰੇਣੀ ਅਨੁਸਾਰ ਕਰਮਚਾਰੀਆਂ ਦੀ ਗਿਣਤੀ ਤੇ ਪ੍ਰੋਟੋਕੋਲ ਘਟਾਵੇ।