Hoshiarpur News: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ’ਚ ਪਤੀ-ਪਤਨੀ ਦੀ ਮੌਤ
ਪਿੰਡ ਮੁਰਾਦਪੁਰ ਨਰੀਆਲ ਦਾ ਰਹਿਣ ਵਾਲਾ ਸੀ ਮ੍ਰਿਤਕ ਜੋੜਾ
Hoshiarpur News: ਟਾਂਡਾ-ਹੁਸ਼ਿਆਰਪੁਰ ਰੋਡ ’ਤੇ ਨੈਣੋਵਾਲ ਵੈਦ ਦੇ ਪੈਟਰੋਲ ਪੰਪ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੁਰਾਦਪੁਰ ਨਰੀਆਲ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ, ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਵਾਪਰਿਆ, ਜਦੋਂ ਮੋਟਰਸਾਈਕਲ ਸਵਾਰ ਹਰਜਿੰਦਰ ਸਿੰਘ ਪ੍ਰਿੰਸ ਪੁੱਤਰ ਤਰਲੋਕ ਸਿੰਘ ਅਤੇ ਪਤਨੀ ਰੇਖਾ ਰਾਣੀ ਪੈਟਰੋਲ ਪੰਪ ਵੱਲ ਮੁੜ ਰਹੇ ਸਨ। ਇਸ ਦੌਰਾਨ, ਇੱਕ ਕਾਰ ਦੀ ਚਪੇਟ ’ਚ ਆਉਣ ਕਾਰਨ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਦਸੇ ਦੀ ਸੁਚਨਾ ਮਿਲਦਿਆਂ ਹੀ, ਸ਼੍ਰੀ ਗੁਰੂ ਨਾਨਕ ਚੈਰੀਟੇਬਲ ਸੇਵਾ ਸੋਸਾਇਟੀ ਬੂਰੇ ਰਾਜਪੂਤਾਂ ਦੇ ਸਰਪੰਚ ਜੋਗਾ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਤੁਰਤ ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਪਰੰਤੂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵਲੋਂ ਹਾਦਸੇ ਦੇ ਕਾਰਨ ਅਤੇ ਕਾਰ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ।