Punjab School holiday News: ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਦਫ਼ਤਰ ਤੇ ਕਾਲਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab School holiday News: ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੇ ਮੱਦੇਨਜ਼ਰ ਲਿਆ ਫ਼ੈਸਲਾ

Punjab School holiday News

Punjab School holiday News: ਵਿਦਿਆਰਥੀ ਹਰ ਸਮੇਂ ਛੁੱਟੀਆਂ ਬਾਰੇ ਹੀ ਸੋਚਦੇ ਰਹਿੰਦੇ ਹਨ। ਅਜਿਹੇ ਵਿਚ ਉਨ੍ਹਾਂ ਲਈ ਚੰਗੀ ਖ਼ਬਰ ਹੈ। ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ ਕਾਲਜ ਬੰਦ ਰਹਿਣਗੇ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਬਾਬਾ ਸਾਹਿਬ ਅੰਬੇਦਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ, ਉਹ ਆਪਣੇ ਮਾਤਾ-ਪਿਤਾ ਦੇ 14ਵੇਂ ਬੱਚੇ ਸਨ। ਉਨ੍ਹਾਂ ਦੇ ਪਿਤਾ ਸੂਬੇਦਾਰ ਰਾਮਜੀ ਮਾਲੋਜੀ ਸਕਪਾਲ ਸਨ, ਜੋ ਬ੍ਰਿਟਿਸ਼ ਆਰਮੀ ਵਿੱਚ ਸਨ।