Punjab News : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਕੀਤੀ ਅਪੀਲ
Punjab News : ਕਿਹਾ -‘‘ਭੁੱਖ ਹੜਤਾਲ ਖ਼ਤਮ ਕਰ ਕੇ, ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੀਟਿੰਗ ’ਚ ਸ਼ਾਮਲ ਹੋਵੋ।
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ
Punjab News in Punjabi : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਨਾਲ ਗੱਲਬਾਤ ਵਿੱਚ ਸ਼ਾਮਲ ਹੋਣ।
ਬਿੱਟੂ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਡੱਲੇਵਾਲ ਨੂੰ ਅਪੀਲ ਕਰਦਿਆਂ ਕਿਹਾ, "ਤੁਹਾਡੀ ਸਿਹਤ ਜ਼ਿਆਦਾ ਮਹੱਤਵਪੂਰਨ ਹੈ ਅਤੇ ਤੁਹਾਡੀ ਜ਼ਿੰਦਗੀ ਪੰਜਾਬ ਦੇ ਲੋਕਾਂ ਲਈ ਕੀਮਤੀ ਹੈ ਕਿਉਂਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ਲਈ ਤੁਹਾਡੀ ਅਗਵਾਈ ਦੀ ਹਮੇਸ਼ਾ ਲੋੜ ਰਹੇਗੀ।"
(For more news apart from Union Minister of State Ravneet Bittu appeals Jagjit Singh Dallewal News in Punjabi, stay tuned to Rozana Spokesman)