ਪੰਜਾਬ ਰੋਡਵੇਜ਼ ਨੇ ਲਿਆ ਫੈਸਲਾ, ਇਹਨਾਂ ਰਾਜਾਂ ਵਿਚ ਨਹੀਂ ਜਾਣਗੀਆਂ ਬੱਸਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੂਜੇ ਰਾਜਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਿਆਉਣਾ ਲਾਜ਼ਮੀ

Punjab Roadways 

ਮੁਹਾਲੀ: ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਵੀਕੈਂਡ, ਨਾਈਟ ਕਰਫਿਊ ਲਗਾਉਣ ਤੋਂ ਬਾਅਦ ਵੀ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਨੂੰ ਕੰਟਰੋਲ ਨਹੀਂ ਕੀਤਾ ਜਾ ਰਿਹਾ। ਕੋਰੋਨਾ ਦੀ ਲਾਗ ਨੂੰ ਰੋਕਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਇਸ ਦੌਰਾਨ ਪੰਜਾਬ ਰੋਡਵੇਜ਼ ਨੇ ਫੈਸਲਾ ਲਿਆ ਹੈ ਕਿ ਪੰਜਾਬ ਦੀਆਂ ਬੱਸਾਂ ਹੁਣ ਜੰਮੂ-ਕਸ਼ਮੀਰ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਹੀਂ ਜਾਣਗੀਆਂ।  ਪੰਜਾਬ ਦੀਆਂ ਬੱਸਾਂ ਹਰਿਆਣਾ ਸਰਹੱਦ ’ਤੇ ਹੀ ਮੁਸਾਫ਼ਰਾਂ ਨੂੰ ਉਤਾਰ ਦੇਣਗੀਆਂ।

ਸ਼ੰਭੂ ਬਾਰਡਰ ਤੋਂ ਅੱਗੇ ਬੱਸਾਂ ਨੂੰ ਨਹੀਂ ਭੇਜਿਆ ਜਾਵੇਗਾ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿ ਹੋਰ ਸੂਬਿਆਂ ਤੋਂ ਹੁਣ ਮੁਸਾਫ਼ਰ ਬੱਸਾਂ ਰਾਹੀਂ ਪੰਜਾਬ ’ਚ ਦਾਖ਼ਲ ਨਾ ਹੋ ਸਕਣ। ਦੱਸ ਦੇਈਏ ਕਿ ਮੁੱਖ ਮੰਤਰੀ ਨੇ ਦੂਜੇ ਰਾਜਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਿਆਉਣ ਲਈ ਕਿਹਾ ਹੈ।

ਬਿਨਾਂ ਰਿਪੋਰਟ ਦੇ ਕਿਸੇ ਵੀ ਰਾਜ ਦੇ ਮੁਸਾਫਰ ਨੂੰ ਪੰਜਾਬ ਵਿਚ ਐਂਟਰੀ ਨਹੀਂ ਮਿਲੇਗੀ। ਮੁੱਖ ਮੰਤਰੀ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਉਹ ਪੰਜਾਬ ਵਿਚ ਆਉਣ ਵਾਲੀਆਂ ਬੱਸਾਂ ’ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਨੂੰ ਚੈੱਕ ਕਰਨ ਦੇ ਪ੍ਰਬੰਧ ਕਰਨ।