ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਪਹਿਲਕਦਮੀ ਦੀ ਸਾਧਗੁਰੂ ਵੱਲੋਂ ਸ਼ਲਾਘਾ, CM ਮਾਨ ਨੇ ਕੀਤਾ ਧੰਨਵਾਦ

ਏਜੰਸੀ

ਖ਼ਬਰਾਂ, ਪੰਜਾਬ

ਉਹਨਾਂ ਨੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ ਹੈ। ਉਹਨਾਂ ਉਮੀਦ ਜਤਾਈ ਕਿ ਪੰਜਾਬ ਪੂਰੇ ਦੇਸ਼ ਲਈ ਪ੍ਰੇਰਣਾ ਬਣੇਗਾ।

CM Mann


ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਿਸਾਨੀ ਅਤੇ ਖੇਤੀ ਲਈ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ​​ਬਣਾਉਣ ਲਈ 1500 ਰੁਪਏ ਪ੍ਰਤੀ ਏਕੜ ਗਰਾਂਟ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਾਧਗੁਰੂ ਨੇ ਵੀ ਸਰਕਾਰ ਦੇ ਇਸ ਕਿਸਾਨ ਪੱਖੀ ਫੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਉਹਨਾਂ ਨੇ ਇਕ ਟਵੀਟ ਕੀਤਾ। ਇਸ ਵਿਚ ਉਹਨਾਂ ਨੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ ਹੈ। ਉਹਨਾਂ ਉਮੀਦ ਜਤਾਈ ਕਿ ਪੰਜਾਬ ਪੂਰੇ ਦੇਸ਼ ਲਈ ਪ੍ਰੇਰਣਾ ਬਣੇਗਾ।

Tweet

ਇਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਧਗੁਰੂ ਦਾ ਸ਼ੁਕਰਾਨਾ ਕੀਤਾ। ਸੀਐਮ ਮਾਨ ਨੇ ਟਵੀਟ ਵਿਚ ਲਿਖਿਆ, ਤੁਹਾਡੇ ਹੌਸਲਾ ਵਧਾਉਣ ਵਾਲੇ ਸ਼ਬਦਾਂ ਲਈ ਧੰਨਵਾਦ। ਸਾਡੀ ਸਰਕਾਰ ਪੰਜਾਬ ਵਿਚ ਕਿਸਾਨਾਂ ਦੀ ਮਦਦ ਕਰਨ ਅਤੇ ਪਾਣੀ ਬਚਾਉਣ ਲਈ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਅਸੀਂ ਇਸ ਯੋਜਨਾ ਨੂੰ ਜਨ ਅੰਦੋਲਨ ਵਿਚ ਬਦਲਣ ਲਈ ਸਾਰੇ ਕਿਸਾਨਾਂ ਤੱਕ ਪਹੁੰਚ ਕਰਨ ਦੀ ਯੋਜਨਾ ਬਣਾਈ ਹੈ।