ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਕਰ ਘੇਰੀ ਆਪ ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨ ਸਰਕਾਰ ਸਮਾਂ ਦੱਸੇ ਕਿੰਨੇ ਚਿਰ ਵਿਚ ਦਿੱਤੀਆਂ ਜਾਣਗੀਆਂ ਨੌਕਰੀਆਂ

Pratap Singh Bajwa AND CM MANN

 

ਗੁਰਦਾਸਪੁਰ: ਵਿਰੋਧੀ ਧਿਰ ਦੇ ਨੇਤਾ ਤੇ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤ ਹੈ।  ਪ੍ਰੈੱਸ ਕਾਨਫਰੰਸ 'ਚ ਪ੍ਰਤਾਪ ਬਾਜਵਾ  ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਹਲਕੇ ਅੰਦਰ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਧਾਰੀਵਾਲ ਵਿਖੇ ਬਲਾਕ ਸੰਮਤੀ ਵਿਚ ਮੀਟਿੰਗ ਰੱਖੀ ਸੀ, ਜਿੱਥੇ ਸਬੰਧਿਤ ਅਧਿਕਾਰੀ ਹਾਜ਼ਰ ਨਹੀਂ ਹੋਏ। ਇਸ ਦੇ ਬਾਅਦ ਮੁੜ ਇੱਕ ਹਫ਼ਤੇ ਦਾ ਸਮਾਂ ਦੇ ਕੇ ਮੀਟਿੰਗ ਰੱਖੀ ਗਈ ਅਤੇ ਸਾਰੇ ਅਧਿਕਾਰੀਆਂ ਨੂੰ ਬਕਾਇਦਾ ਤੌਰ ’ਤੇ ਇਸ ਮੀਟਿੰਗ ਬਾਰੇ ਸੂਚਿਤ ਕੀਤਾ ਗਿਆ, ਜਿਸ ਦੇ ਬਾਵਜੂਦ ਕੋਈ ਵੀ ਅਧਿਕਾਰੀ ਮੀਟਿੰਗ ਵਿੱਚ ਨਹੀਂ ਆਇਆ। ਆਮ ਆਦਮੀ ਪਾਰਟੀ ਦੇ ਪ੍ਰਤੀਨਿਧੀ ਨੇ ਸਰਕਾਰ ਨੂੰ ਕਹਿ ਕੇ ਅਧਿਕਾਰੀਆਂ ਨੂੰ ਉਥੇ ਆਉਣ ਤੋਂ ਰੋਕ ਦਿੱਤਾ ਜੋ ਬਿਲਕੁੱਲ ਗ਼ਲਤ ਹੈ।

 

ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਸਪੀਕਰ ਨੂੰ ਵੀ ਇੱਕ ਚਿੱਠੀ ਭੇਜ ਚੁੱਕੇ ਹਨ ਕਿ ਜਿਨ੍ਹਾਂ ਅਧਿਕਾਰੀਆਂ ਨੇ ਸੰਵਿਧਾਨਕ ਤੌਰ 'ਤੇ ਵਿਰੋਧੀ ਧਿਰ ਦੇ ਅਹੁਦੇ ਦੀ ਮਰਿਆਦਾ ਨੂੰ ਭੰਗ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾਵੇ। ਇਸ ਮੌਕੇ 'ਤੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕੱਢੀਆਂ ਗਈਆਂ ਨੌਕਰੀਆਂ 'ਤੇ ਬੋਲਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਨੌਜਵਾਨਾਂ ਦੀਆਂ ਭਰਤੀਆਂ ਕੀਤੀ ਹਨ, ਪਹਿਲਾ ਉਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ, ਕਿਤੇ ਇਹ ਸਰਕਾਰ ਉਹ ਨੌਕਰੀਆਂ ਵੀ ਆਪਣੇ ਖਾਤੇ ਵਿੱਚ ਹੀ ਨਾ ਪਾ ਲੈਣ।

ਦੂਜਾ ਉਹਨਾਂ ਕਿਹਾ ਕਿ ਮਾਨ ਸਰਕਾਰ ਸਮਾਂ ਦੱਸੇ ਕਿੰਨੇ ਚਿਰ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਇਹ ਨੌਕਰੀਆਂ ਕਿਤੇ ਇਸ਼ਤਿਹਾਰ ਵਿਚ ਹੀ ਨਾ ਰਹਿ ਜਾਣ।
ਪੰਜਾਬ ਸਰਕਾਰ ਵੱਲੋਂ ਬਜਟ 'ਤੇ ਲੋਕਾਂ ਦੀ ਮੰਗੀ ਰਾਏ 'ਤੇ ਵੀ ਬਾਜਵਾ ਨੇ ਆਪ ਸਰਕਾਰ ਨੂੰ ਘੇਰਿਆ। ਉਹਨਾਂ ਕਿਹਾ ਕਿ ਸੁਝਾਅ ਲੈਣਾ ਮਾੜੀ ਗੱਲ ਨਹੀਂ ਹੈ  ਪਰ ਕਦੇ ਹੋਇਆ ਹੈ ਲੋਕਾਂ ਦੇ ਸੁਝਾਵਾਂ ਤੇ ਬਜਟ ਬਣਿਆ ਹੋਵੇ। ਸਰਕਾਰ ਪਹਿਲਾਂ ਲੋਕਾਂ  ਨੂੰ ਪੈਸਿਆਂ ਬਾਰੇ ਦੱਸੇ ਵੀ ਸਰਕਾਰ ਕੋਲ ਇੰਨੇ ਪੈਸੇ ਹਨ ਫਿਰ ਹੀ ਸੁਝਾਅ ਲੈਣ ਦਾ ਫਾਇਦਾ ਹੈ।