ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 11 ਮਈ ਨੂੰ ਬੁਲਾਇਆ ਪੰਥਕ ਇਕੱਠ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਬਾਣੀ ਨਾਲ ਸਬੰਧਤ ਇੰਟਰਨੈੱਟ ਐਪਸ ਨੂੰ ਜਾਂਚਣ ਲਈ ਸਬ-ਕਮੇਟੀ ਕਰੇਗੀ ਕਾਰਜ-ਐਡਵੋਕੇਟ ਧਾਮੀ

Panthic meeting

 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਵਿਸ਼ਾਲ ਪੰਥਕ ਇਕੱਠ 11 ਮਈ ਨੂੰ ਬੁਲਾਇਆ ਗਿਆ ਹੈ। ਇਸ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਦੇ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।

 

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਬੰਦੀ ਸਿੰਘ ਜੇਲ੍ਹਾਂ ਦੇ ਵਿੱਚ ਬੰਦ ਹਨ ਜਿਨ੍ਹਾਂ ਦੇ ਵਿੱਚੋਂ ਕਈਆਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਫਿਰ ਵੀ ਉਹ ਜੇਲ੍ਹਾਂ ਅੰਦਰ ਦਿਨ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੰਭੀਰ ਹੋ ਗਈ ਹੈ ਅਤੇ ਇਸੇ ਨੂੰ ਲੈ ਕੇ ਹੀ ਇੱਕ ਵਿਸ਼ਾਲ ਪੰਥਕ ਇਕੱਠ ਬੁਲਾਇਆ ਗਿਆ ਹੈ।

 

 

ਪ੍ਰਧਾਨ ਜਥੇਦਾਰ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੰਦੀ ਸਿੰਘਾਂ ਮੇਰੀ ਰਿਹਾਈ ਪ੍ਰਤੀ ਉਚਿਤ ਕਦਮ ਚੁੱਕਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਅਤੇ ਇਸੇ ਨੂੰ ਦੇਖਦੇ ਹੋਏ ਹੀ ਇਹ ਪੰਥਕ ਇਕੱਠ ਬੁਲਾਇਆ ਗਿਆ ਹੈ।

 

ਉਨ੍ਹਾਂ ਕਿਹਾ ਕਿ ਇਸ ਪੰਥਕ ਇਕੱਠ ਦੀ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪੰਥਕ ਇਕੱਠ ਵਿਚ ਉਹ ਰਾਜਨੀਤਿਕ ਅਤੇ ਅਧਿਆਪਕ ਆਗੂਆਂ ਨੂੰ ਆਉਣ ਦਾ ਖੁੱਲ੍ਹਾ ਸੱਦਾ ਦਿੰਦੇ ਹਨ,ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਵਿਚਾਰਾਂ ਕੀਤੀਆਂ ਜਾ ਸਕਣ।