Punjab News: ਪਟਿਆਲਾ 'ਚ ਕਿਸਾਨ ਦੀ ਮੌਤ ਦੇ ਮਾਮਲੇ 'ਚ ਭਾਜਪਾ ਆਗੂ ਖਿਲਾਫ ਕੇਸ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਧੱਕੇ ਮਾਰਨ ਦੇ ਦੋਸ਼

A case has been registered against a BJP leader in the farmer death

A case has been registered against a BJP leader in the farmer death: ਬੀਤੇ ਦਿਨੀਂ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕੀਤੀ ਹੈ। ਪੁਲਿਸ ਨੇ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Sandeep Nangal Ambian News: ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿਚ ਵੱਡੀ ਕਾਮਯਾਬੀ, ਇਹ ਗੈਂਗਸਟਰ ਕੀਤਾ ਗ੍ਰਿਫਤਾਰ 

ਥਾਣਾ ਖੇੜੀ ਗੰਡਿਆ ਪੁਲਿਸ ਰੇਸ਼ਮ ਸਿੰਘ ਵਾਸੀ ਪਿੰਡ ਆਕੜੇ ਨੇ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀ ਪਿੰਡ ਸਿਹਰਾ ਦੇ ਬੱਸ ਅੱਡੇ ਨੇੜੇ ਭਾਜਪਾ ਉਮੀਦਵਾਰ ਪਰਨੀਤ ਕੌਰ ਤੋਂ ਕਿਸਾਨ ਸਵਾਲ ਜਵਾਬ ਪੁੱਛਣ ਲਈ ਇਕੱਠੇ ਹੋਏ ਸਨ।

ਇਹ ਵੀ ਪੜ੍ਹੋ: Landy Parraga Goyburo Death: ਸਿੱਧੂ ਮੂਸੇਵਾਲਾ ਵਾਂਗ ਮਸ਼ਹੂਰ ਬਿਊਟੀ ਕੁਈਨ ਨੂੰ ਗੋਲੀਆਂ ਨਾਲ ਭੁੰਨਿਆ

ਇਸ ਮੌਕੇ ਜਦੋਂ ਕਿਸਾਨ ਭਾਜਪਾ ਉਮੀਦਵਾਰ ਦੇ ਗੱਡੀ ਨੇੜੇ ਪਹੁੰਚੇ ਤਾਂ ਮੌਕੇ 'ਤੇ ਹਰਵਿੰਦਰ ਸਿੰਘ ਵਾਸੀ ਹਰਪਾਲਪੁਰ ਅਤੇ ਹੋਰਨਾ ਅਣਪਛਾਤੇ ਵਿਅਕਤੀਆਂ ਨੇ ਕਿਸਾਨਾਂ ਦੇ ਨਾਲ ਧੱਕਾ-ਮੁੱਕੀ ਕੀਤੀ। ਜਿਸ ਵਿਚ ਸੁਰਿੰਦਰ ਪਾਲ ਸਿੰਘ ਵਾਸੀ ਪਿੰਡ ਆਕੜੀ ਧਰਤੀ 'ਤੇ ਡਿੱਗ ਗਿਆ ਜਿਸ ਕਾਰਨ ਉਸ ਦਾ ਸਿਰ ਸੜਕ 'ਤੇ ਵੱਜਿਆ। ਇਸ ਦੌਰਾਨ ਜ਼ਖ਼ਮੀ ਸੁਰਿੰਦਰ ਪਾਲ ਸਿੰਘ ਨੂੰ ਜਦੋਂ ਇਲਾਜ ਲਈ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A case has been registered against a BJP leader in the farmer death, stay tuned to Rozana Spokesman)