khanna News : ਖੰਨਾ 'ਚ ਟਰੱਕ ਅਤੇ ਕੈਂਟਰ ਵਿਚਾਲੇ ਹੋਈ ਟੱਕਰ 'ਚ ਨੌਜਵਾਨ ਦੀ ਮੌਤ , ਡਰਾਈਵਰ ਮੌਕੇ ਤੋਂ ਫਰਾਰ

ਏਜੰਸੀ

ਖ਼ਬਰਾਂ, ਪੰਜਾਬ

ਰਾਜਸਥਾਨ ਦੇ ਚੁਰੂ ਦਾ ਰਹਿਣ ਵਾਲਾ ਨਰੇਸ਼ ਕੁਮਾਰ ਸ਼ਨੀਵਾਰ ਸ਼ਾਮ ਨੂੰ ਆਪਣੇ ਦੋਸਤ ਨਾਲ ਕੈਂਟਰ 'ਚ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਿਹਾ ਸੀ

Road Accident

khanna News : ਖੰਨਾ 'ਚ ਨੈਸ਼ਨਲ ਹਾਈਵੇ 'ਤੇ ਪਿੰਡ ਲਿਬੜਾ ਨੇੜੇ ਟਰੱਕ ਅਤੇ ਕੈਂਟਰ ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਬੁਰੀ ਤਰ੍ਹਾਂ ਕੈਂਟਰ 'ਚ ਫਸ ਗਿਆ। ਜਿਸਨੂੰ ਸਮਾਜ ਸੇਵੀ ਅਤੇ ਪਿੰਡ ਦੇ ਲੋਕਾਂ ਨੇ ਕੈਂਟਰ ਦੇ ਕੈਬਿਨ ਨੂੰ ਕੱਟ ਕੇ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰੋਡ ਸੇਫਟੀ ਫੋਰਸ ਦੇ ਦੇਰੀ ਨਾਲ ਪੁੱਜਣ ਕਾਰਨ ਲੋਕਾਂ ਵਿੱਚ ਰੋਸ ਹੈ।

    ਇਹ ਵੀ ਪੜੋ : ਨਿੱਝਰ ਕਤਲ ਮਾਮਲੇ 'ਚ ਸ਼ਾਮਲ ਕਰਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਪਿੰਡ ਵਾਸੀ ਹੈਰਾਨ

ਜਾਣਕਾਰੀ ਮੁਤਾਬਕ ਰਾਜਸਥਾਨ ਦੇ ਚੁਰੂ ਦਾ ਰਹਿਣ ਵਾਲਾ ਨਰੇਸ਼ ਕੁਮਾਰ ਸ਼ਨੀਵਾਰ ਸ਼ਾਮ ਨੂੰ ਆਪਣੇ ਦੋਸਤ ਨਾਲ ਕੈਂਟਰ 'ਚ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਿਹਾ ਸੀ। ਜਿਉਂ ਹੀ ਕੈਂਟਰ ਲਿਬੜਾ ਨੇੜੇ ਪੁੱਜਾ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕੈਂਟਰ ਦਾ ਡਰਾਈਵਰ ਤਾਂ ਫ਼ਰਾਰ ਹੋ ਗਿਆ ਪਰ ਕਲੀਨਰ ਨਰੇਸ਼ ਕੁਮਾਰ ਕੈਂਟਰ ਵਿੱਚ ਬੁਰੀ ਤਰ੍ਹਾਂ ਫਸ ਗਿਆ। 

ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਖੂਨ ਨਾਲ ਲੱਥਪੱਥ ਹਾਲਤ 'ਚ ਕਲੀਨਰ ਨੂੰ ਬਾਹਰ ਕੱਢਿਆ। ਸੰਸਥਾ ਦੇ ਮੈਂਬਰਾਂ ਨੇ ਜ਼ਖਮੀ ਕਲੀਨਰ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਨਰੇਸ਼ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵੀ ਮੌਕੇ ਤੋਂ ਫਰਾਰ ਹੋ ਗਿਆ। 

  ਇਹ ਵੀ ਪੜੋ : ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਭਲਕੇ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ

ਨਰ ਸੇਵਾ ਨਰਾਇਣ ਸੇਵਾ ਦੇ ਮੈਂਬਰ ਮੁਕੇਸ਼ ਸਿੰਘੀ ਅਤੇ ਨਿਰਮਲ ਸਿੰਘ ਨਿੰਮਾ ਨੇ ਦੱਸਿਆ ਕਿ ਉਨ੍ਹਾਂ ਨੇ 112 'ਤੇ ਕਾਲ ਕੀਤੀ। ਪੁਲਿਸ ਨੂੰ ਕਈ ਕਾਲਾਂ ਕੀਤੀਆਂ ਗਈਆਂ ਪਰ ਕੋਈ ਵੀ ਸੜਕ ਸੁਰੱਖਿਆ ਬਲ ਜਾਂ ਕੋਈ ਹੋਰ ਸਰਕਾਰੀ ਐਂਬੂਲੈਂਸ ਮੌਕੇ 'ਤੇ ਨਹੀਂ ਆਈ। ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕੈਂਟਰ ਵਿੱਚ ਫਸੇ ਕਲੀਨਰ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।