ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਦਰੜਿਆ, 1 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਪੂਰਥਲਾ-ਅਟਾਰੀ ਮਾਰਗ ’ਤੇ ਪੈਂਦੇ ਪਿੰਡ ਸੰਘੇ ਵਿਖੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਐਕਟਿਵਾ ਸਵਾਰ

File Photo

ਪੱਟੀ, 4 ਜੂਨ (ਘਰਿਆਲਾ) : ਕਪੂਰਥਲਾ-ਅਟਾਰੀ ਮਾਰਗ ’ਤੇ ਪੈਂਦੇ ਪਿੰਡ ਸੰਘੇ ਵਿਖੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਲੋਕਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵਲੋਂ ਟਰੱਕ ਚਾਲਕ ਵਿਰੁਧ ਕੇਸ ਦਰਜ ਕਰ ਲਿਆ ਗਿਆ ਹੈ।

ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਜੁਗਨੂੰ ਨਾਥ ਪੁੱਤਰ ਸ਼ੀਰਾ ਵਾਸੀ ਮੁਹੱਲਾ ਗੋਕਲਪੁਰਾ ਨੇ ਦਸਿਆ ਕਿ ਉਸ ਦਾ ਪਿਤਾ ਸ਼ੀਰਾ, ਮਾਤਾ ਅਤੇ ਭਤੀਜਾ ਐਕਟਿਵਾ ’ਤੇ ਸਵਾਰ ਹੋ ਕੇ ਕਪੂਰਥਲਾ ਤੋਂ ਵਾਪਸ ਤਰਨਤਾਰਨ ਆ ਰਹੇ ਸੀ। ਜਦੋਂ ਪਿੰਡ ਸੰਘੇ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆਏ ਤੇਜ਼ ਰਫ਼ਤਾਰ ਟਰੱਕ ਨੰਬਰ ਪੀ. ਬੀ. 65. ਆਰ. 0683 ਦੇ ਚਾਲਕ ਨੇ ਐਕਟਿਵਾ ਨੂੰ ਟੱਕਰ ਮਾਰ ਦਿਤੀ,

ਜਿਸ ਨਾਲ ਉਸ ਦੇ ਪਿਤਾ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੀ ਮਾਤਾ ਅਤੇ ਭਤੀਜਾ ਵੀ ਸੱਟਾਂ ਲੱਗਣ ਕਾਰਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਏ.ਐਸ.ਆਈ. ਸਵਿੰਦਰ ਸਿੰਘ ਨੇ ਦਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਵਜੋਂ ਹੋਈ ਹੈ, ਜਿਸ ਵਿਰੁਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿਤੀ ਹੈ।