ਫਰੀਦਕੋਟ ਦੇ ਪਿੰਡ ਟਹਿਣਾ ਦੀ ਬੈਂਕ 'ਚ ਦਿਨ ਦਿਹਾੜੇ ਪਿਆ ਡਾਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ.

Bank

ਫਰੀਦਕੋਟ: ਫਰੀਦਕੋਟ ਦੇ ਨਾਲ ਲਗਦੇ ਪਿੰਡ ਟਹਿਣਾਂ ਵਿਚ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਕੁੱਝ ਹਥਿਆਬੰਦ ਲੁਟੇਰੇ ਗੰਨ ਪੁਆਇੰਟ 'ਤੇ ਇੰਡਸਇੰਡ ਬੈਂਕ ਵਿਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

ਦਰਅਸਲ ਬੈਂਕ ਮੁਲਾਜ਼ਮ ਰੋਜ਼ਾਨਾ ਦੀ ਤਰ੍ਹਾਂ ਬੈਂਕ ਵਿਚ ਅਪਣਾ ਕੰਮ ਕਰ ਰਹੇ ਸਨ ਕਿ ਇੰਨੇ ਨੂੰ ਕੁੱਝ ਹਥਿਆਰਬੰਦ ਲੁਟੇਰੇ ਬੈਂਕ ਵਿਚ ਦਾਖ਼ਲ ਹੋਏ, ਜਿਨ੍ਹਾਂ ਨੇ ਆਉਂਦਿਆਂ ਹੀ ਮੁਲਾਜ਼ਮਾਂ 'ਤੇ ਗੰਨਾਂ ਤਾਣ ਲਈਆਂ।

ਇਸ ਦੌਰਾਨ ਉਨ੍ਹਾਂ ਬੈਂਕ ਮੈਨੇਜਰ ਨੂੰ ਜ਼ਖਮੀ ਵੀ ਕਰ ਦਿੱਤਾ ਅਤੇ ਬੈਂਕ ਵਿਚੋਂ 3 ਲੱਖ 43 ਹਜ਼ਾਰ ਰੁਪਏ, 3 ਮੋਬਾਇਲ ਫ਼ੋਨ ਅਤੇ ਮਹਿਲਾ ਮੁਲਾਜ਼ਮ ਦੀ ਸੋਨੇ ਦੀ ਚੈਨੀ ਲੈ ਕੇ ਫ਼ਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪੁੱਜ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀ ਧਰਮਿੰਦਰ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਨੇ ਇਸ ਦੌਰਾਨ ਬੈਂਕ ਦੇ ਮੈਨੇਜਰ ਨਾਲ ਕੁੱਟਮਾਰ ਵੀ ਕੀਤੀ।

ਇਸ ਮੌਕੇ ਮਾਮਲੇ ਦੀ ਜਾਂਚ ਲਈ ਪੁੱਜੇ ਐਸਪੀ ਇਨਵੈਸਟੀਗੇਸ਼ਨ ਫਰੀਦਕੋਟ ਸੇਵਾ ਸਿੰਘ ਮੱਲ੍ਹੀ ਨੇ ਕਿਹਾ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਲੁੱਟ ਦੇ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

ਦੱਸ ਦਈਏ ਕਿ ਇਸ ਦੌਰਾਨ ਬੈਂਕ ਵਿਚ ਨਾ ਕੋਈ ਸੀਸੀਟੀਵੀ ਕੈਮਰਾ ਨਹੀਂ ਲੱਗਿਆ ਹੋਇਆ ਸੀ ਅਤੇ ਨਾ ਹੀ ਕੋਈ ਸੁਰੱਖਿਆ ਕਰਮੀ ਤਾਇਨਾਤ ਕੀਤਾ ਹੋਇਆ ਸੀ।

ਪਰ ਫਿਰ ਵੀ ਪੁਲਿਸ ਵੱਲੋਂ ਆਸਪਾਸ ਦੇ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ। ਖ਼ੈਰ ਦੇਖਣਾ ਹੋਵੇਗਾ ਕਿ ਪੁਲਿਸ ਕਦੋਂ ਤਕ ਲੁਟੇਰਿਆਂ ਨੂੰ ਫੜਨ ਵਿਚ ਕਾਮਯਾਬ ਹੁੰਦੀ ਹੈ। 
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ