ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ।
File Photo
ਖੰਨਾ, 4 ਜੂਨ (ਪਪ): ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਜਰਨੈਲ ਸਿੰਘ ਨਿਵਾਸੀ ਜੇਠੀ ਨਗਰ ਖੰਨਾ ਵਜੋਂ ਹੋਈ ਹੈ। ਪੁਲਿਸ ਨੂੰ ਦਿਤੇ ਬਿਆਨਾਂ ’ਚ ਦਸਿਆ ਕਿ ਉਸ ਦਾ ਵਿਆਹ 6 ਸਾਲ ਪਹਿਲਾਂ ਜਰਨੈਲ ਸਿੰਘ ਦੇ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਇਕ ਪੁੱਤਰ ਸੀ, ਜਿਸ ਦੀ ਕੱੁਝ ਸਾਲ ਪਹਿਲਾਂ ਮੌਤ ਹੋ ਗਈ ਸੀ।
ਉਸ ਦੀ ਮੌਤ ਤੋਂ ਬਾਅਦ ਤੋਂ ਹੀ ਉਸ ਦਾ ਪਤੀ ਡਿਪ੍ਰੇਸ਼ਨ ’ਚ ਰਹਿਣ ਲੱਗ ਪਿਆ ਸੀ। ਪਤਨੀ ਨੇ ਦਸਿਆ ਕਿ ਪਤੀ ਖੰਨਾ ’ਚ ਸਹਾਰਾ ਹਸਪਤਾਲ ਦੇ ਨਜ਼ਦੀਕ ਲੇਬੋਰੇਟਰੀ ਚਲਾ ਰਿਹਾ ਸੀ। ਉਸ ਨੇ ਅੱਜ ਅਪਣੇ ਕਮਰੇ ’ਚ ਪੱਖੇ ਨਾਲ ਲਟਕ ਕੇ ਅਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰ ਦਿਤੀ ਹੈ।