ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ : ਹਰਜੀਤ ਸਿੰਘ ਗਰੇਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ : ਹਰਜੀਤ ਸਿੰਘ ਗਰੇਵਾਲ

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ : ਹਰਜੀਤ ਸਿੰਘ ਗਰੇਵਾਲ

ਨਾਭਾ, 4 ਜੂਨ (ਬਲਵੰਤ ਹਿਆਣਾ) : ਅਜ ਨਾਭਾ ਵਿੱਚ ਰਾਜਪੁਰਾ ਤੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਮੁਖੀ ਅਤੇ  ਭਾਜਪਾ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ  ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬੈਠਕ ਕੀਤੀ। ਇਸ ਬੈਠਕ ਵਿੱਚ ਗਰੇਵਾਲ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਇਕ ਸਾਲ ਪੂਰੇ ਹੋਣ ਤੇ  ਅਤੇ ਕਰੋਨਾ ਮਹਾਮਾਰੀ ਨੂੰ ਦੇਸ਼ ਵਿੱਚ ਰੋਕਣ ਦੇ ਕੇਂਦਰ ਸਰਕਾਰ ਦੇ ਫੈਸਲਿਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਪੱਤਰਕਾਰਾਂ ਗੱਲਬਾਤ ਕਰਦਿਆਂ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਸਹੂਲਤਾਂ ਦੇਸ਼ ਵਾਸੀਆਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਦਿੱਤੀਆਂ ਹਨ ਉਹ ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਦਿੱਤੀਆਂ। ਉਹਨਾਂ ਇਹ  ਵੀ ਕਿਹਾ ਕਿ ਅੱਜ ਦੇਸ਼ ਜਿਸ ਦੌਰ ਵਿਚੋਂ ਗੁਜ਼ਰਿਆ ਹੈ ਉਸ ਵਿੱਚ ਕੇਂਦਰ ਸਰਕਾਰ ਦੇਸ਼ ਵਾਸੀਆਂ ਨਾਲ ਹਰ ਪੱਖੋਂ ਸਹਿਯੋਗ ਦਿੱਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਲਈ ਹਜ਼ਾਰਾਂ ਲੱਖ ਟਨ ਰਾਸ਼ਨ ਭੇਜਿਆ ਪ੍ਰੰਤੂ ਪੰਜਾਬ ਦੀ ਸਰਕਾਰ ਨੇ ਉਸ ਨੂੰ ਸਹੀ ਤਰੀਕੇ ਨਾਲ ਨਹੀਂ ਵੰਡਿਆ ਅਤੇ ਕੇਂਦਰ ਸਰਕਾਰ ਵੱਲੋਂ ਜੋ 20 ਲੱਖ ਕਰੋੜ ਦਾ ਪੈਕੇਜ ਦੇਸ਼ ਵਾਸੀਆਂ ਲਈ ਜਾਰੀ ਕੀਤਾ ਗਿਆ ਹੈ ਉਹ ਜਲਦ ਹੀ ਦੇਸ਼ ਦੀ ਡਾਵਾਂਡੋਲ ਹੋਈ ਅਰਥ ਵਿਵਸਥਾ ਨੂੰ ਲੀਹ ਤੇ ਲਿਆਵੇਗਾ।

ਇੱਕ ਸਵਾਲ ਦੇ ਜੁਆਬ ਵਿੱਚ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ਤੋਂ ਫੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਵਾਅਦਿਆਂ ਵਿਚੋਂ ਇਕ ਵਾਅਦਾ ਵੀ ਪੂਰਾ ਨਹੀਂ ਹੋਇਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦੱਖਣੀ ਭਾਜਪਾ ਪ੍ਰਧਾਨ ਸੁਰਿੰਦਰ ਗਰਗ, ਜਿਲ੍ਹਾ ਸਕੱਤਰ ਐਡਵੋਕੇਟ ਯੋਗੇਸ਼ ਖੱਤਰੀ, ਜਿਲ੍ਹਾ ਉਪ ਪ੍ਰਧਾਨ ਵਿਸ਼ਾਲ ਸ਼ਰਮਾ, ਮੰਡਲ ਨਾਭਾ ਪ੍ਰਧਾਨ ਗੌਰਵ ਜਲੋਟਾ, ਗੁਰਿੰਦਰਜੀਤ ਸਿੰਘ ਸੋਢੀ ਭਾਜਪਾ ਆਗੂ, ਅਮਰ ਚੰਦ ਕਥੂਰੀਆ,ਸਾਬਕਾ ਕੌਂਸਲਰ ਸੋਨੂੰ ਗਰਗ, ਐਡ. ਅਤੁਲ ਬਾਂਸਲ, ਸਾਬਕਾ ਮੰਡਲ ਪ੍ਰਧਾਨ ਨਵਦੀਪ ਬਾਵਾ, ਅਸ਼ੋਕ ਜਿੰਦਲ ਅਤੇ ਭਾਜਪਾ ਵਰਕਰ ਹਾਜ਼ਰ ਸਨ।