ਅੰਮ੍ਰਿਤਸਰ 'ਚ ASI ਨੇ ਖ਼ੁਦ ਨੂੰ ਮਾਰੀ ਗੋਲੀ, ਪਤਨੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰਿਕ ਮੈਂਬਰਾਂ ਨੇ ਨਾਜ਼ੁਕ ਹਾਲਤ ਵਿਚ ਹਸਪਤਾਲ 'ਚ ਕਰਵਾਇਆ ਦਾਖਲ

Firing

 

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਏਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ

ਗੁਆਂਢੀਆਂ ਨੇ ਦੱਸਿਆ ਕਿ ਜਸਵੰਤ ਸਿੰਘ ਏਐੱਸਆਈ ਹੈ ਅਤੇ ਪੀਸੀਆਰ ਡਿਊਟੀ ਕਰ ਰਿਹਾ ਹੈ। ਕਰੀਬ ਇਕ ਮਹੀਨਾ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਲਗਾਤਾਰ ਮਾਨਸਿਕ ਤਣਾਅ 'ਚ ਰਹਿਣ ਲੱਗਾ।

ਐਤਵਾਰ ਸਵੇਰੇ ਉਸ ਨੇ ਆਪਣੇ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਰਿਵਾਰਕ ਮੈਂਬਰ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲੈ ਗਏ। ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।