ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ CM ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲ ਤਖ਼ਤ ਦੇ ਜਥੇਦਾਰ ਨਾਲ ਵੀ ਕਰਨਗੇ ਮੁਲਾਕਾਤ

Bhagwant Mann

 

ਅੰਮ੍ਰਿਤਸਰ   : ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਦਾ ਦੌਰਾ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਸ਼ਹਿਰ ਵਿੱਚ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚ ਰਹੇ ਹਨ।

 

ਇਸ ਤੋਂ ਇਲਾਵਾ ਉਹ ਹਰਿਮੰਦਰ ਸਾਹਿਬ 'ਚ ਵੀ ਮੱਥਾ ਟੇਕਣਗੇ।  ਇਸ ਦੇ ਚਲਦੇ ਸ੍ਰੀ ਹਰਿਮੰਦਰ ਸਾਹਿਬ ਅਤੇ ਆਸਪਾਸ ਦੇ ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਕੱਲ੍ਹ 6 ਜੂਨ ਘੱਲੂਘਾਰਾ ਦਿਵਸ ਹੈ। ਜਿਸ ਕਾਰਨ ਸ਼ਹਿਰ ਵਿੱਚ ਤਣਾਅ ਬਣਿਆ ਹੋਇਆ ਹੈ।

ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਖੁਦ ਅੰਮ੍ਰਿਤਸਰ ਆ ਰਹੇ ਹਨ। ਸਿੱਖ ਜਥੇਬੰਦੀਆਂ ਵੱਲੋਂ ਅੱਜ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਵੀ ਕੀਤਾ ਗਿਆ ਹੈ। 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।