ਅਦਾਕਾਰ ਯੋਗਰਾਜ ਸਿੰਘ ਦੀ ਸਿਆਸਤ ’ਚ ਐਂਟਰੀ : ਸ੍ਰੀ ਅਨੰਦਪੁਰ ਸਾਹਿਬ ਤੋਂ ਲੜਨਗੇ MP ਚੋਣਾਂ

ਏਜੰਸੀ

ਖ਼ਬਰਾਂ, ਪੰਜਾਬ

ਮੈਂ ਆਪਣੇ ਗੁਰੂ ਸਾਹਿਬ ਦੇ ਦਿੱਤੇ ਹੁਕਮ ਉੱਤੇ ਚੱਲਣ ਦੀ ਕਰ ਰਿਹਾ ਕੋਸ਼ਿਸ਼ - ਯੋਗਰਾਜ ਸਿੰਘ

PHOTO

 

ਸੁਲਤਾਨਪੁਰ ਲੋਧੀ : ਅੱਜ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਿਆਸਤ ਨਾਲ ਜੁੜਿਆ ਉਹਨਾਂ ਨੇ ਇਕ ਵੱਡਾ ਐਲਾਨ ਵੀ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਗੁਰੂ ਸਾਹਿਬ ਦੇ ਹੁਕਮ ’ਤੇ ਚੱਲਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੇ ਗੁਰੂ ਸਾਹਿਬ ਦਾ ਹੁਕਮ ਇਹ ਹੈ ਕਿ ਉਹ ਇਸ ਵਾਰ ਅਗਾਮੀ ਲੋਕ ਸਭਾ ਚੋਣਾਂ ਦੇ ਲਈ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਰਨ ਅਤੇ ਲੋਕ ਭਲਾਈ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ।