ਚੰਡੀਗੜ੍ਹ ਜਾ ਰਹੇ ਵਿਧਾਇਕ ਦਲਬੀਰ ਸਿੰਘ ਟੌਂਗ ਹੋਏ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਵਿਧਾਇਕ ਖੁਦ ਵੀ ਜ਼ਖ਼ਮੀ ਹੋ ਗਏ ਹਨ।

photo

 

ਨਵਾਂਸ਼ਹਿਰ: ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਟੌਂਗ ਜੋ ਕਿ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ, ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਵਿਧਾਇਕ ਖੁਦ ਵੀ ਜ਼ਖ਼ਮੀ ਹੋ ਗਏ ਹਨ।