PSPCL ਨੇ ਐਤਵਾਰ ਨੂੰ ਸੂਬੇ 'ਚ ਕਿਸਾਨਾਂ ਲਈ ਔਸਤ 10.3 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ 4 ਜੁਲਾਈ ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ ਵਿੱਚ ਔਸਤਨ 10.3 ਘੰਟੇ ਬਿਜਲੀ ਸਪਲਾਈ ਕੀਤੀ ਗਈ।

Power Supply in Punjab

ਚੰਡੀਗੜ੍ਹ: ਕਿਸਾਨਾਂ ਲਈ  ਬਿਜਲੀ ਸਪਲਾਈ (Power Supply) ਦੇ ਘੰਟਿਆਂ ਵਿੱਚ ਵਾਧਾ ਕਰਨ ਲਈ ਵਿਸ਼ੇਸ਼ ਯਤਨਾਂ ਨੂੰ ਜਾਰੀ ਰੱਖਦਿਆਂ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ 4 ਜੁਲਾਈ ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ ਵਿੱਚ ਔਸਤਨ 10.3 ਘੰਟੇ ਬਿਜਲੀ ਸਪਲਾਈ ਕੀਤੀ ਗਈ।

ਹੋਰ ਪੜ੍ਹੋ: ਕੋਟਕਪੂਰਾ ਗੋਲੀਕਾਂਡ ਮਾਮਲਾ: SIT ਸਾਹਮਣੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

PSPCLਦੇ ਚੀਫ਼ ਮੈਨੇਜਿੰਗ ਡਾਇਰੈਕਟਰ (CMD) ਏ ਵੇਣੂ ਪ੍ਰਸਾਦ (A. Venu Prasad) ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਖੇਤੀਬਾੜੀ ਸੈਕਟਰ (Farming Sector) ‘ਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਵਿਭਾਗ ਝੋਨੇ ਦੀ ਬਿਜਾਈ ਲਈ ਵੱਧ ਤੋਂ ਵੱਧ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ।

ਹੋਰ ਪੜ੍ਹੋ:  RSS ਮੁਖੀ ਦਾ ਬਿਆਨ, ‘ਹਿੰਦੂ ਅਤੇ ਮੁਸਲਿਮ ਵੱਖਰੇ ਨਹੀਂ, ਸਾਰੇ ਭਾਰਤੀਆਂ ਦਾ DNA ਇਕ ਹੀ ਹੈ’

PSPCL ਦੇ ਸੀ.ਐਮ.ਡੀ. ਨੇ ਅੱਗੇ ਦੱਸਿਆ ਕਿ ਸੂਬੇ ‘ਚ ਔਸਤਨ ਬਿਜਲੀ ਸਪਲਾਈ ਦਾ ਸਮਾਂ ਸ਼ਨਿਚਰਵਾਰ ਨੂੰ 9.8 ਘੰਟਿਆਂ ਤੋਂ ਵਧਾ ਕੇ ਐਤਵਾਰ ਨੂੰ 10.3 ਘੰਟੇ ਕਰ ਦਿੱਤਾ ਗਿਆ। ਐਤਵਾਰ ਨੂੰ ਖੇਤੀਬਾੜੀ ਕਾਰਜਾਂ ਲਈ ਸਪਲਾਈ ਕੀਤੀ ਗਈ ਬਿਜਲੀ ਦੇ ਸਮੇਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸੀ.ਐਮ.ਡੀ. ਨੇ ਕਿਹਾ ਕਿ ਸ਼ਨਿਚਰਵਾਰ ਨੂੰ ਬਾਰਡਰ ਜ਼ੋਨ ਗੁਰਦਾਸਪੁਰ, ਸਬ ਅੰਮ੍ਰਿਤਸਰ ਅਤੇ ਤਰਨ ਤਾਰਨ ਨੂੰ 12.4 ਘੰਟਿਆਂ ਦੇ ਮੁਕਾਬਲੇ 14.7 ਘੰਟੇ ਔਸਤਨ ਬਿਜਲੀ ਸਪਲਾਈ ਮਿਲੀ ਹੈ।

ਹੋਰ ਪੜ੍ਹੋ: ਗਰਮੀ ਦਾ ਕਹਿਰ! Cyprus ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ, ਮਦਦ ਲਈ ਆਏ ਕਈ ਦੇਸ਼

ਜਦੋਂ ਕਿ ਉੱਤਰੀ ਜ਼ੋਨ ਦੇ ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਨੂੰ 10.3 ਘੰਟਿਆਂ ਦੇ ਮੁਕਾਬਲੇ ਔਸਤਨ 11.0 ਘੰਟੇ ਬਿਜਲੀ ਸਪਲਾਈ ਮਿਲੀ। ਅੱਗੇ ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਦੱਸਿਆ ਕਿ ਇਸੇ ਸਮੇਂ ਦੌਰਾਨ ਦੱਖਣੀ ਜ਼ੋਨ ਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲ੍ਹਿਆਂ ਨੂੰ ਔਸਤਨ 10.2 ਘੰਟੇ ਬਿਜਲੀ ਸਪਲਾਈ ਮਿਲੀ।