ਭਗਵੰਤ ਮਾਨ ਸਰਕਾਰ ਵੱਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹਿਲੇ ਗੇੜ ਵਿੱਚ ਸਿੱਖਿਆ ਮੰਤਰੀ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Bhagwant Mann Govt. Start the process of issuing appointment letters to teachers

 

ਚੰਡੀਗੜ੍ਹ -  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਬੀਤੇ ਦਿਨ ਸਥਾਨਿਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਸ੍ਰੀ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਂਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਾਸਤੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ।

ਉਨਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸਬੰਧ ਵਿੱਚ ਖਿਛੜੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਬੁਨਿਆਦ ਵਿੱਚ ਐਲੀਮੈਂਟਰੀ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਉਨਾਂ ਨੇ ਨਵ ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਬੱਚਿਆਂ ਦੀ ਬੁਨਿਆਦ ਮਜ਼ਬੂਤ ਬਨਾਉਣ ਲਈ ਸਮਰਪਨ ਦੀ ਭਾਵਨਾ ਨਾਲ ਜ਼ਿੰਮੇਂਵਾਰੀ ਨਿਭਾਉਣ ਲਈ ਆਖਿਆ।

ਇਸ ਮੌਕੇ ਹੇਅਰ ਨੇ ਮਨਦੀਪ, ਸੁਖਵਿੰਦਰ ਸਿੰਘ, ਪਰਵਿੰਦਰ ਕੌਰ, ਸੋਨੀਆ ਕੁਮਾਰੀ, ਨੈਨਸੀ ਕੋਸ਼ਿਲ, ਅਸ਼ੀਸ਼ ਕੁਮਾਰ ਵਰਮਾ, ਨਿਖਲ ਕੁਮਾਰ, ਰੂਬੀ ਵਰਮਾ, ਸਿਮਰਨਜੀਤ ਕੌਰ, ਕੁਲਦੀਪ ਕੌਰ, ਨੀਨਾ, ਆਂਚਲ ਕਪੂਰ, ਅਰਸ਼ਦੀਪ ਅਤੇ ਸਰਬਜੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਪੂਜਾ ਰਾਣੀ ਅਤੇ ਮਨਨ ਮਹਿਤਾ ਇਸ ਸਮੇਂ ਹਾਜ਼ਰ ਨਾ ਹੋ ਸਕੇ। ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡੀ.ਪੀ.ਆਈ. ਐਲੀਮੈਂਟਰੀ ਸ੍ਰੀਮਤੀ ਹਰਿੰਦਰ ਕੌਰ ਹਾਜ਼ਰ ਸਨ।