CM ਨੇ HC ਵੱਲੋਂ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਦਾਇਰ ਪਟੀਸ਼ਨਾਂ ਖਾਰਜ ਕਰ ਦੇਣ ਦੇ ਫੈਸਲੇ ਦੀ ਕੀਤੀ ਸ਼ਲਾਘਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਸੀਂ ਉਥੇ ਕਾਮਯਾਬ ਹੋਏ, ਜਿੱਥੇ ਕਾਂਗਰਸ ਨਾਕਾਮ ਸਾਬਤ ਹੋਈ-ਮੁੱਖ ਮੰਤਰੀ

CM Bhagwant Mann

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀਕਾਂਡ ਵਿਚ ਦਰਜ ਐਫ.ਆਈ.ਆਰ ਅਤੇ ਹੋਈ ਜਾਂਚ ਨੂੰ ਰੱਦ ਕਰਨ ਬਾਰੇ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦੇਣ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨੇ ਬਹਿਬਲ ਕਲਾਂ ਵਿਚ ਬੇਕਸੂਰ ਲੋਕਾਂ ਉਤੇ ਗੋਲੀ ਚਲਾਉਣ ਵਾਲੇ ਪੁਲੀਸ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨ ਲਈ ਸਰਕਾਰ ਵਾਸਤੇ ਰਾਹ ਪੱਧਰਾ ਕਰ ਦਿੱਤਾ ਹੈ।

punjab and haryana high court

ਵਿਰੋਧੀਆਂ ਉਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਭਾਜਪਾ ਦੀ ਆਪਸੀ ਮਿਲੀਭੁਗਤ ਸੀ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਸਰਕਾਰ ਦੌਰਾਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਬੇਕਸੂਰ ਪ੍ਰਦਰਸ਼ਨਕਾਰੀਆਂ ਉਤੇ ਗੋਲੀ ਚਲਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ ਤਾਂ ਕਾਂਗਰਸ ਨੇ ਕੋਟਕਪੂਰਾ ਵਿਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੀ ਪੈਰਵੀ ਠੋਸ ਢੰਗ ਨਾਲ ਨਾ ਕਰਕੇ ਇਸ ਜੁਰਮ ਦੇ ਦੋਸ਼ੀਆਂ ਨੂੰ ਬਚਾਉਣ ਕੰਮ ਕੀਤਾ।

Behbal Kalan

 ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਹਾਈ ਕੋਰਟ ਵੱਲੋਂ ਸਿਆਸੀ ਆਗੂਆਂ ਅਤੇ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕੇਸ ਵਿੱਚ ਪੇਸ਼ ਕੀਤੇ ਚਲਾਨ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਕਾਲੀ-ਕਾਂਗਰਸੀ ਗਠਜੋੜ ਜੋ ਹੁਣ ਤੱਕ ਦੋਸ਼ੀਆਂ ਨੂੰ ਬਚਾਉਣ ਢਾਲ ਬਣਿਆ ਹੋਇਆ ਸੀ, 'ਆਪ' ਸਰਕਾਰ ਦੇ ਸੱਤਾ 'ਚ ਆਉਣ ਨਾਲ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੀ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੀ ਦ੍ਰਿੜ ਵਚਨਬੱਧਤਾ ਦਾ ਨਤੀਜਾ ਹੈ ਕਿਉਂਕਿ ਸੂਬਾ ਸਰਕਾਰ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ, ਜਦਕਿ ਕਾਂਗਰਸ ਸਰਕਾਰ ਕੋਟਕਪੂਰਾ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੀ ਪੈਰਵੀ ਕਰਨ ਵਿੱਚ ਅਸਫਲ ਰਹੀ।

CM Bhagwant Mann

ਗੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਬਹਿਬਲ ਕਲਾਂ ਗੋਲੀ ਕਾਂਡ ਦੇ ਕਸੂਰਵਾਰ ਪੁਲੀਸ ਮੁਲਾਜ਼ਮਾਂ ਵੱਲੋਂ ਹੇਠਲੀ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਨੂੰ ਰੱਦ ਕਰਨ ਲਈ ਦਾਇਰ ਕਈ ਪਟੀਸ਼ਨਾਂ ਦੇ ਸਮੂਹ ਨੂੰ ਖਾਰਜ ਕਰ ਦਿੱਤਾ ਹੈ। ਐਡਵੋਕੇਟ ਜਨਰਲ (ਏਜੀ) ਦੀ ਦਲੀਲ ਨੂੰ ਸਵਿਕਾਰ ਕਰਦਿਆਂ ਅਦਾਲਤ ਨੇ ਕਿਹਾ ਕਿ ਮਜ਼ਬੂਤ ਸ਼ੱਕ ਦੇ ਆਧਾਰ 'ਤੇ ਵੀ ਦੋਸ਼ ਆਇਦ ਕੀਤੇ ਜਾ ਸਕਦੇ ਹਨ। ਅਦਾਲਤ ਨੇ ਪੁਲਿਸ ਦੇ ਇੰਸਪੈਕਟਰ ਜਨਰਲ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਅਗਲੇਰੀ ਜਾਂਚ ਕਰਨ ਅਤੇ ਧਾਰਾ 173 ਸੀ.ਆਰ.ਪੀ.ਸੀ. ਤਹਿਤ ਆਪਣੀ ਰਿਪੋਰਟ ਹੇਠਲੀ ਅਦਾਲਤ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।