'ਮਾਨ' ਵਜ਼ਾਰਤ ਦੇ ਨਵੇਂ ਬਣੇ ਮੰਤਰੀਆਂ ਨੂੰ ਮਿਲੇ ਮਹਿਕਮੇ
ਚੇਤਨ ਸਿੰਘ ਜੌੜਾ ਮਾਜਰਾ ਨੂੰ ਮਿਲਿਆ ਸਿਹਤ ਮੰਤਰਾਲਾ
Newly appointed ministers of 'Mann' ministry get portfolios
ਚੰਡੀਗੜ੍ਹ - ਪੰਜਾਬ ਵਿਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ।
ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਮੰਤਰਾਲੇ ਹਨ। ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਸਭ ਤੋਂ ਅਹਿਮ ਹੈ ਗ੍ਰਹਿ ਵਿਭਾਗ, ਸਥਾਨਕ ਸਰਕਾਰਾਂ ਅਤੇ ਸਿਹਤ ਮੰਤਰਾਲੇ। ਹੁਣ ਸਿਹਤ ਮੰਤਰਾਲਾ ਚੇਤਨ ਸਿੰਘ ਜੌੜਾ ਮਾਜਰਾ ਨੂੰ ਦੇ ਦਿੱਤਾ ਗਿਆ ਹੈ। ਇਨ੍ਹਾਂ 'ਚ ਗ੍ਰਹਿ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਰੱਖਿਆ ਹੈ।