ਲੋਕਾਂ ਤੱਕ ਹਰ ਸੁਵਿਧਾ ਪਹੁੰਚਾਵਾਂਗੇ ਤੇ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ : ਅਮਨ ਅਰੋੜਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਮਨ ਅਰੋੜਾ ਨੂੰ ਮਿਲਿਆ ਸ਼ਹਿਰੀ ਵਿਕਾਸ ਤੇ ਨਵਿਆਉਣਯੋਗ ਊਰਜਾ ਮੰਤਰਾਲਾ

Aman Arora

 

ਚੰਡੀਗੜ੍ਹ (ਚਰਨਜੀਤ ਸਿੰਘ ਸੁਰਖ਼ਾਬ ) - ਪੰਜਾਬ ਸਰਕਾਰ 'ਚ ਸ਼ਾਮਲ ਹੋਏ 5 ਨਵੇਂ ਮੰਤਰੀਆਂ ਨੂੰ ਮੰਤਰਾਲੇ ਵੰਡ ਦਿੱਤੇ ਗਏ ਹਨ। ਸੁਨਾਮ ਤੋਂ ਦੂਸਰੀ ਵਾਰ ਜਿੱਤ ਕੇ ਆਏ ਅਮਨ ਅਰੋੜਾ ਨੂੰ ਸ਼ਹਿਰੀ ਵਿਕਾਸ, ਨਵ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰਾਲੇ ਸੌਂਪੇ ਗਏ ਹਨ। ਰੋਜ਼ਾਨਾ ਸਪੋਕਸਮੈਨ ਟੀਵੀ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੱਚੀ ਨੀਅਤ ਅਤੇ ਨੀਤੀ ਹਰ ਜ਼ਿੰਮੇਵਾਰੀ ਨੂੰ ਪੂਰਾ ਕਰਨ 'ਚ ਸਭ ਤੋਂ ਵੱਧ ਸਹਾਈ ਹੁੰਦੀ ਹੈ। ਅਰੋੜਾ ਨੇ ਕਿਹਾ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਾਂਗੇ ਅਤੇ ਸਿਸਟਮ ਦੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਹਰ ਸਮੇਂ ਕਾਰਜਸ਼ੀਲ ਰਹਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਤੇ ਪਾਰਟੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰਾ ਕਰਨ 'ਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਸ਼ਹਿਰੀ ਵਿਕਾਸ ਮੰਤਰਾਲੇ ਬਾਰੇ ਬੋਲਦੇ ਹੋਏ ਮੰਤਰੀ ਨੇ ਕਿਹਾ ਕਿ ਪੂਰੀ ਕੋਸ਼ਿਸ਼ ਰਹੇਗੀ ਕਿ ਇਨ੍ਹਾਂ ਪੰਜ ਸਾਲਾਂ 'ਚ ਪੰਜਾਬ ਦੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਨਵੀਅਉਣਯੋਗ ਊਰਜਾ ਸ੍ਰੋਤ ਮੰਤਰਾਲੇ ਬਾਰੇ ਬੋਲਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਮਿਆਂ ਦੀ ਪੰਜਾਬ ਨੂੰ ਸਖ਼ਤ ਲੋੜ ਹੈ ਤੇ ਆਉਣ ਵਾਲੇ ਸਮੇਂ 'ਚ ਕੋਸ਼ਿਸ਼ ਰਹੇਗੀ ਕਿ ਇਨ੍ਹਾਂ ਸੋਮਿਆਂ ਨੂੰ ਵੱਧ ਵਰਤੋਂ ਵਿਚ ਲਿਆ ਕਿ ਪੈਦਾ ਹੋ ਰਹੇ ਬਿਜਲੀ ਸੰਕਟ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇ। 

ਦੱਸ ਦੇਈਏ ਕਿ ਪੰਜਾਬ ਵਿਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ।

ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਮੰਤਰਾਲੇ ਹਨ। ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਸਭ ਤੋਂ ਅਹਿਮ ਹੈ ਗ੍ਰਹਿ ਵਿਭਾਗ, ਸਥਾਨਕ ਸਰਕਾਰਾਂ ਅਤੇ ਸਿਹਤ ਮੰਤਰਾਲੇ।  ਹੁਣ ਸਿਹਤ ਮੰਤਰਾਲਾ ਚੇਤਨ ਸਿੰਘ ਜੌੜਾ ਮਾਜਰਾ ਨੂੰ ਦੇ ਦਿੱਤਾ ਗਿਆ ਹੈ। ਇਨ੍ਹਾਂ 'ਚ ਗ੍ਰਹਿ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਰੱਖਿਆ ਹੈ।