Amritpal Singh News: ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਦਿੱਲੀ ਪੁਲਿਸ ਨੇ ਪਰਿਵਾਰ ਨੂੰ ਮਿਲਣ ਵਾਲੀ ਥਾਂ ਬਦਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritpal Singh News: ਫੌਜੀ ਜਹਾਜ਼ ਵਿੱਚ ਅਸਾਮ ਜੇਲ੍ਹ ਤੋਂ ਲਿਆਈ ਪੁਲਿਸ

Amritpal Singh News in punjabi

Amritpal Singh News in punjabi : ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਜਿਸ ਤੋਂ ਬਾਅਦ ਉਸ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।

ਸੰਸਦ ਭਵਨ 'ਚ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਨਹੀਂ ਹੋਵੇਗੀ। ਪਿਤਾ ਅਤੇ ਦੋ ਚਾਚਿਆਂ ਨੂੰ ਲੈ ਕੇ ਗੁਰਦੁਆਰਾ ਰਕਾਬਗੰਜ ਤੋਂ ਰਵਾਨਾ ਹੋਈ ਗੱਡੀ ਸੰਸਦ ਭਵਨ ਦੀ ਬਜਾਏ ਕਿਸੇ ਹੋਰ ਥਾਂ ਜਾ ਰਹੀ ਹੈ।

ਸੂਤਰਾਂ ਮੁਤਾਬਕ ਅੰਮ੍ਰਿਤਪਾਲ ਨੂੰ ਏਅਰਪੋਰਟ 'ਤੇ ਪਰਿਵਾਰ ਨਾਲ ਮਿਲਣ ਦਾ ਵੀ ਇੰਤਜ਼ਾਮ ਕੀਤਾ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਜਾਵੇਗੀ।