Gurdaspur News : ਗੁਰਦਾਸਪੁਰ ’ਚ ਭੈਣ ਦੇ ਭੋਗ ’ਤੇ ਜਾ ਰਹੇ ਦੋ ਸਕੇ ਭਰਾਵਾਂ ਦੀ ਹਾਦਸੇ ਵਿਚ ਮੌ.ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Gurdaspur News : ਮੋਟਰਸਾਈਕਲ ਸਵਾਰ ਭਰਾਵਾਂ ਉੱਪਰ ਡਿੱਗਿਆ ਦਰੱਖਤ

ਹਾਦਸੇ ਦੀ ਤਸਵੀਰ

Gurdaspur News : ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਦੋ ਸਕੇ ਭਰਾਵਾਂ ਉੱਪਰ ਸਫੇਦੇ ਦਾ ਟਾਹਿਣਾ ਡਿੱਗ ਗਿਆ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਦੱਸ ਦੇਈਏ ਦੋਵੇਂ ਭਰਾ ਆਪਣੀ ਆਪਣੀ ਭੈਣ ਦੇ ਭੋਗ 'ਤੇ ਜਾ ਰਹੇ ਸਨ ਕਿ ਰਸਤੇ 'ਚ ਦੋਵਾਂ ਭਰਾਵਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। 
ਇਸ ਦੌਰਾਨ ਮੌਕੇ 'ਤੇ ਪਹੁੰਚੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ 'ਤੇ ਕਾਦੀਆਂ ਦੇ ਪਿੰਡ ਖਾਰੇ ਜਾ ਰਹੇ ਸਨ ਕਿ ਰਸਤੇ 'ਚ ਦੋਵਾਂ ਭਰਾਵਾਂ ਦੇ ਨਾਲ ਇਹ ਭਾਣਾ ਵਾਪਰ ਜਾਣ ਕਾਰਨ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਪਹਿਚਾਣ ਬਲਕਾਰ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਸ਼ਹੂਰ ਕਲਾਂ ਦੇ ਤੌਰ 'ਤੇ ਹੋਈ ਹੈ।

(For more news apart from Two brothers died, going to their sister indulgence in Gurdaspur News in Punjabi, stay tuned to Rozana Spokesman)