ਉਲੰਪਿਕ ਖੇਡਾਂ: ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਦੀ ਖੁਸ਼ੀ ’ਚ ਵੰਡੇ ਗਏ ਲੱਡੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਭਰ ਵਿਚ ਟੋਕੀਉ ਉਲੰਪਿਕ ਖੇਡਾਂ ’ਚ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਮਨਾਈ ਜਾ ਰਹੀ ਹੈ।

Laddu distributed in celebration of historic victory of Indian hockey team

ਚੰਡੀਗੜ੍ਹ: ਦੇਸ਼ ਭਰ ਵਿਚ ਟੋਕੀਉ ਉਲੰਪਿਕ ਖੇਡਾਂ ’ਚ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਮਨਾਈ ਜਾ ਰਹੀ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਚੜੂਨੀ), ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਅਤੇ ਪਿੰਡ ਵਾਸੀਆਂ ਵੱਲੋਂ ਭਾਰਤੀ ਹਾਕੀ ਟੀਮ ਦੀ ਜਿੱਤ ਦਾ ਜਸ਼ਨ ਮਨਾਇਆ ਗਿਆ।

ਹੋਰ ਪੜ੍ਹੋ: ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਹਾਕੀ ਟੀਮ ਦੇ ਮੈਂਬਰ ਰੁਪਿੰਦਰ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ

ਹਾਕੀ ਟੀਮ ਵੱਲੋਂ ਕਾਂਸੀ ਦਾ ਤਮਗਾ ਜਿੱਤਣ ਦੀ ਖੁਸ਼ੀ ਸਾਂਝਾ ਕਰਦੇ ਹੋਏ ਨੌਜਵਾਨਾਂ ਵੱਲੋਂ ਲੱਡੂ ਵੰਡੇ ਗਏ। ਇਸ ਮੌਕੇ ਪ੍ਰਧਾਨ ਕਿਰਪਾਲ ਸਿੰਘ, ਪਰਮਿੰਦਰ ਸਿੰਘ ਧਨਾਸ, ਦਮਨਪ੍ਰੀਤ ਸਿੰਘ, ਰਾਜ ਕੌਰ ਗਿੱਲ, ਸ਼ਰਵੇਸ ਯਾਦਵ ਸ਼ਾਮਲ ਸਨ। ਉਹਨਾਂ ਕਿਹਾ ਕਿ ਜੇਕਰ ਪੰਜਾਬੀ ਦੇਸ਼ ਲਈ ਤਮਗੇ ਜਿੱਤਣ ਤਾਂ ਭਾਰਤੀ ਪਰ ਜੇਕਰ ਕਿਤੇ ਹੱਕ ਮੰਗਣ ਦੀ ਗੱਲ ਕਰ ਬੈਠਣ ਤਾਂ ਸ਼ਰਾਰਤੀ ਅਨਸਰ, ਅੱਤਵਾਦੀ, ਖਾਲਿਸਤਾਨੀ, ਵੇਹਲੜ, ਫੁੱਕਰੇ ਆਦਿ।

ਹੋਰ ਪੜ੍ਹੋ: ਪਾਕਿਸਤਾਨ 'ਚ ਮੰਦਰ ਦੀ ਭੰਨ-ਤੋੜ ਦਾ ਮਾਮਲਾ: ਭਾਰਤ ਨੇ ਪਾਕਿ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਕੀਤਾ ਤਲਬ

ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਦੇ 19 ਖਿਡਾਰੀਆਂ ਵਿਚੋਂ ਕੁੱਲ 10 ਖਿਡਾਰੀ ਪੰਜਾਬੀ ਹਨ। ਸਰਕਾਰਾਂ ਦੀਆਂ ਨੀਤੀਆਂ ਦੀ ਗੱਲ ਕਰਦਿਆਂ ਗਾਇਕ, ਗੀਤਕਾਰ, ਅਦਾਕਾਰ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਕੋਰ ਕਮੇਟੀ ਮੈਂਬਰ ਸਰਬੰਸ ਪ੍ਰਤੀਕ ਸਿੰਘ ਉਰਫ ਪ੍ਰਤੀਕ ਮਾਨ ਨੇ ਅੱਗੇ ਕਿ ਕਿਸਾਨਾਂ ਨੂੰ ਦਿੱਲੀ ਬੈਠਿਆਂ ਕਈ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।